14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੋਚੀ ਸਮਝੀ ਸਾਜਿਸ਼ ਤਹਿਤ ਸੁਖਬੀਰ ਸਿੰਘ ਬਾਦਲ ’ਤੇ ਕੀਤਾ ਗਿਆ ਹਮਲਾ-ਜਥੇਦਾਰ ਗਾਬੜੀਆ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਬੀ. ਸੀ.

ਅਜੀਤ ਡੈਸਕ 14-08-2026
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਹਮਲੇ ਨੂੰ ਸੋਚੀ ਸਮਝੀ ਸਾਜਿਸ਼ ਕਰਾਰ ਦਿੰਦਿਆਂ ਹਮਲਾਵਰਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਾਵੜੀਆ ਨੇ ਕਿਹਾ ਕਿ ਗੁਰੂ ਘਰ ਮੱਥਾ ਟੇਕਣ ਗਏ ਸੁਖਬੀਰ ਸਿੰਘ ਬਾਦਲ ‘ਤੇ ਕੀਤੇ ਗਏ ਹਮਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਨੀ ਘੱਟ ਹੈ। ਉਨ੍ਹਾਂ ਦੱਸਿਆ ਕਿ ਇਸ ਹਮਲੇ ਪਿੱਛੇ ਕਿਹੜੀਆਂ ਏਜੰਸੀਆਂ ਜਾਂ ਵਿਅਕਤੀ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ‘ਤੇ ਹਮਲਾ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਇਸ ਘਟਨਾ ਵਿਚ ਸ਼ਾਮਿਲ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਅੱਗੇ ਤੋਂ ਅਜਿਹੀ ਘਟਨਾ ਨਾ ਹੋਵੇ ਇਸ ਲਈ ਠੋਸ ਕਦਮ ਚੁੱਕੇ ਜਾਣ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਲੋਕਪ੍ਰਿਅਤਾ ਵਿਚ ਵਾਧਾ ਹੋਇਆ ਹੈ, ਜਿਸ ਕਾਰਨ ਵਿਰੋਧੀ ਬੁਖਲਾਹਟ ਵਿਚ ਹਨ। ਉਨ੍ਹਾਂ ਇਸ ਨੂੰ ਵਿਰੋਧੀਆਂ ਦੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ, ਪਰ ਅਜਿਹੀਆਂ ਘਟਨਾਵਾਂ ਨਾਲ ਸਰਕਾਰਾਂ ਦੀ ਨੀਅਤ ‘ਤੇ ਵੀ ਲੋਕਾਂ ਨੂੰ ਸ਼ੱਕ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਪਾਰਦਰਸ਼ਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਿਤ ਗੋਸਾਈਂ, ਰਛਪਾਲ ਸਿੰਘ ਫੌਜੀ, ਸੰਤੋਖ ਸਿੰਘ, ਲਖਬੀਰ ਸਿੰਘ ਸੰਧੂ, ਪਵਿੱਤਰ ਸਿੰਘ ਹੈਪੀ, ਕਰਮਜੀਤ ਸਿੰਘ ਲੁਹਾਰਾ, ਬਲਵੀਰ ਸਿੰਘ ਮਾਇਆਪੁਰੀ, ਜਤਿੰਦਰ ਸਿੰਘ, ਨਿਰਮਲ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸ਼ਿਵ ਮਹਾਂਪੁਰਾਣ ਕਥਾ ਲਈ ਰਾਜ ਕੁਮਾਰ ਰਾਣਾ ਨੂੰ ਦਿੱਤਾ ਸੱਦਾ ਅਗਲੀ ਖ਼ਬਰ ਸਲੂਜਾ ਨੇ ਕੀਤੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।