17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗੁਰੂ ਗੋਬਿੰਦ ਸਿੰਘ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਭਾਮੀਆਂ ਕਲਾਂ, 16 ਅਗਸਤ (ਜਤਿੰਦਰ ਭੰਬੀ)-ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਵਿਖੇ ਆਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਨੇ ਨਾਟਕ, ਭਾਸ਼ਨ, ਰੰਗ ਬਿਰੰਗੇ ਕੱਪੜੇ ਪਾ ਕੇ ਆਜ਼ਾਦੀ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 17-08-2026
ਭਾਮੀਆਂ ਕਲਾਂ, 16 ਅਗਸਤ (ਜਤਿੰਦਰ ਭੰਬੀ)-ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਵਿਖੇ ਆਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਨੇ ਨਾਟਕ, ਭਾਸ਼ਨ, ਰੰਗ ਬਿਰੰਗੇ ਕੱਪੜੇ ਪਾ ਕੇ ਆਜ਼ਾਦੀ ਦਾ ਪ੍ਰਗਟਾਵਾ ਕੀਤਾ। ਅਧਿਆਪਕਾ ਅਮਨਦੀਪ ਕੌਰ ਨੇ ਆਪਣੇ ਭਾਸ਼ਨ ਰਾਹੀਂ ਆਜ਼ਾਦੀ ਦੀ ਮਹੱਤਤਾ ਦੱਸੀ। ਇਸ ਮੌਕੇ ਕੌਂਸਲਰ ਰਵਿੰਦਰ ਕੌਰ ਖਿੰਡਾ ਨੇ ਬੱਚਿਆਂ ਨੂੰ ਮਾੜੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਚੰਗੀਆਂ ਆਦਤਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਡਾ: ਹਰਨੇਕ ਸਿੰਘ ਨੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਯੋਧਿਆਂ ਵਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਸ ਕਰਕੇ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।
ਪਿਛਲੀ ਖ਼ਬਰ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਅਗਲੀ ਖ਼ਬਰ ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।