17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

2027 ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ- ਮਰਵਾਹਾ

ਭਾਮੀਆਂ ਕਲਾਂ/ਲੁਧਿਆਣਾ, 16 ਅਗਸਤ (ਜਤਿੰਦਰ ਭੰਬੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਨਵ-ਨਿਯੁਕਤ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਸੂਬੇ ਅੰਦਰ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਣੇਗੀ, ਕਿਉਂਕਿ ਕਾਂਗਰਸ ਕਈ ਧੜਿਆਂ ਵਿਚ ਵੰਡੀ ਜਾ ਚੁੱਕੀ ਹੈ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ, ਕਿਉਂਕਿ ਆਏ ਦਿਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਵਾਰਦਾਤਾਂ ਕਰਕੇ ਸੂਬੇ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਲੁੱਟਾਂ ਖੋਹਾਂ ਤਾਂ ਕਿ ਸਰਕਾਰ ਦੀ ਮਰਜ਼ੀ ਤੋਂ ਵਗੈਰ ਸੂਬੇ ਅੰਦਰ ਪੱਤਾ ਨਹੀਂ ਹਿੱਲ ਸਕਦਾ, ਇਸ ਕਰਕੇ ਆਏ ਦਿਨ ਹੋਣ ਵਾਲੀਆਂ ਅਪਰਾਧਿਕ ਵਾਰਦਾਤਾਂ ਨੂੰ ਲੈ ਕੇ ਕਥਿਤ ਤੌਰ ’ਤੇ ਸਰਕਾਰ ਜ਼ਿੰਮੇਵਾਰ ਹੈ।

ਅਜੀਤ ਡੈਸਕ 17-08-2026
ਭਾਮੀਆਂ ਕਲਾਂ/ਲੁਧਿਆਣਾ, 16 ਅਗਸਤ (ਜਤਿੰਦਰ ਭੰਬੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਨਵ-ਨਿਯੁਕਤ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ਮਰਵਾਹਾ ਨੇ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਸੂਬੇ ਅੰਦਰ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਣੇਗੀ, ਕਿਉਂਕਿ ਕਾਂਗਰਸ ਕਈ ਧੜਿਆਂ ਵਿਚ ਵੰਡੀ ਜਾ ਚੁੱਕੀ ਹੈ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ, ਕਿਉਂਕਿ ਆਏ ਦਿਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਵਾਰਦਾਤਾਂ ਕਰਕੇ ਸੂਬੇ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਲੁੱਟਾਂ ਖੋਹਾਂ ਤਾਂ ਕਿ ਸਰਕਾਰ ਦੀ ਮਰਜ਼ੀ ਤੋਂ ਵਗੈਰ ਸੂਬੇ ਅੰਦਰ ਪੱਤਾ ਨਹੀਂ ਹਿੱਲ ਸਕਦਾ, ਇਸ ਕਰਕੇ ਆਏ ਦਿਨ ਹੋਣ ਵਾਲੀਆਂ ਅਪਰਾਧਿਕ ਵਾਰਦਾਤਾਂ ਨੂੰ ਲੈ ਕੇ ਕਥਿਤ ਤੌਰ ’ਤੇ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਸ਼ਹਿਰ ਅੰਦਰ ਵਾਪਰੀਆਂ ਤਾਜੀਆਂ ਦਿਲ ਕੰਬਾਊ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੂੰ ਦਿਨ ਦਿਹਾੜੇ ਮਾਰਿਆ ਜਾ ਰਿਹਾ ਹੈ, ਉਸ ਨੂੰ ਵੇਖ ਕੇ ਇੰਜ ਲੱਗਦਾ ਜਿਵੇਂ ਲੋਕਾਂ ਮਨਾਂ ਵਿਚ ਇਨ੍ਹਾਂ ਲੋਕਾਂ ਦਾ ਡਰ ਖ਼ਤਮ ਹੋ ਗਿਆ ਹੋਵੇ, ਜਿਸ ਨੂੰ ਦੇਖਦੇ ਹੋਏ ਸ਼ਾਂਤੀਪਸੰਦ ਹਰ ਇਕ ਵਿਅਕਤੀ ਦੇ ਦਿਲ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਭਾਵੇਂ ਉਹ ਪੰਜਾਬ ਦੇ ਕਿਸੇ ਵੀ ਕੋਨੇ ਵਿਚ ਕਿਉਂ ਨਾ ਰਹਿੰਦਾ ਹੋਵੇ। 16ਐਲਡੀਐਚ19 ਇੰਦਰਪਾਲ ਸਿੰਘ ਮਰਵਾਹਾ
ਪਿਛਲੀ ਖ਼ਬਰ ਕਾਂਗਰਸ ਦੇ ਅੰਦਰੂਨੀ ਕਲੇਸ਼ ਕਾਰਨ ਵਰਕਰਾਂ ’ਚ ਨਿਰਾਸ਼ਾ, ਵਫ਼ਾਦਾਰ ਵਰਕਰ ਮਾਣ-ਸਤਿਕਾਰ ਦੇ ਹੱਕਦਾਰ- ਮੁਹੰਮਦ ਗੁਲਾਬ ਅਗਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਦੀ ਯਾਦ ’ਚ ਨਾਮ ਸਿਮਰਨ ਸਮਾਗਮ ਦੀ ਹੋਈ ਆਰੰਭਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।