18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੜਕ ਹਾਦਸੇ ਵਿਚ ਦੋ ਦੋਸਤਾਂ ਦੀ ਮੌਤ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਦਿੱਲੀ ਸੜਕ ’ਤੇ ਹੋਏ ਸੜਕ ਹਾਦਸੇ ਵਿਚ ਦੋ ਦੋਸਤਾਂ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਬੰਸੀ ਲਾਲ ਵਾਸੀ ਉੱਤਰ ਪ੍ਰਦੇਸ਼ ਦੀ ਸ਼ਿਕਾਇਤ ’ਤੇ ਅਣਪਛਾਤੇ ਟੈਂਕਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਦਿੱਲੀ ਸੜਕ ’ਤੇ ਹੋਏ ਸੜਕ ਹਾਦਸੇ ਵਿਚ ਦੋ ਦੋਸਤਾਂ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਬੰਸੀ ਲਾਲ ਵਾਸੀ ਉੱਤਰ ਪ੍ਰਦੇਸ਼ ਦੀ ਸ਼ਿਕਾਇਤ ’ਤੇ ਅਣਪਛਾਤੇ ਟੈਂਕਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਸੰਦੀਪ ਕੁਮਾਰ 26 ਸਾਲ ਅਤੇ ਉਸ ਦਾ ਦੋਸਤ ਆਤਮਾ ਪ੍ਰਸ਼ਾਦ 29 ਸਾਲ, ਜੋ ਕਿ ਆਰ.ਐਸ. ਇੰਡਸਟਰੀ ਜਸਪਾਲ ਬਾਂਗਰ ਢੰਡਾਰੀ ਕਲਾਂ ਵਿਚ ਕੰਮ ਕਰਦੇ ਹਨ, ਬੀਤੇ ਦਿਨ ਢੰਡਾਰੀ ਕਲਾਂ ਨੇੜੇ ਪੈਦਲ ਹੀ ਜਾ ਰਹੇ ਸਨ, ਜਦੋਂ ਉਹ ਹਾਈਵੇ ਇੰਡਸਟਰੀ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਦੇ ਟੈਂਕਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਦੋਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅੱਖੀਂ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਟੈਂਕਰ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ’ਤੇ ਜਾ ਰਹੇ ਇਹਨਾਂ ਨੌਜਵਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਅਣਪਛਾਤੇ ਟੈਂਕਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਦੋਸ਼ੀ ਚਾਲਕ ਦੀ ਸ਼ਨਾਖ਼ਤ ਲਈ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਆਪਣੇ ਕਬਜ਼ੇ ਵਿਚ ਲੈ ਲਈ ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਪੁਲਿਸ ਨੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।
ਪਿਛਲੀ ਖ਼ਬਰ ਡੀ.ਐਮ.ਸੀ. ਨੇ ਪੀ.ਏ.ਯੂ. ਵਿਖੇ 6 ਕਰੋੜ ਦੀ ਵਿਦਿਆਰਥੀ ਫੈਲੋਸ਼ਿਪ ਦਾ ਕੀਤਾ ਐਲਾਨ ਅਗਲੀ ਖ਼ਬਰ ਪੁਲਿਸ ਦੀ ਹਿਰਾਸਤ ਵਿਚੋਂ ਬੰਦੀ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।