18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡੀ.ਐਮ.ਸੀ. ਨੇ ਪੀ.ਏ.ਯੂ. ਵਿਖੇ 6 ਕਰੋੜ ਦੀ ਵਿਦਿਆਰਥੀ ਫੈਲੋਸ਼ਿਪ ਦਾ ਕੀਤਾ ਐਲਾਨ

ਲੁਧਿਆਣਾ, 17 ਅਗਸਤ (ਜਸਵਿੰਦਰ ਸਿੰਘ)-ਪੀ. ਏ.

ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਜਸਵਿੰਦਰ ਸਿੰਘ)-ਪੀ.ਏ.ਯੂ. ਵਿਖੇ ਅਕਾਦਮਿਕ ਵਰ੍ਹੇ 2026-27 ਲਈ ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ 6 ਕਰੋੜ ਰੁਪਏ ਦੀ ਵਿਦਿਆਰਥੀ ਫੈਲੋਸ਼ਿਪ ਦਿੱਤੀ ਜਾਵੇਗੀ। ਇਸ ਦਾ ਐਲਾਨ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਮੀਟਿੰਗ ਹਾਲ ਵਿਖੇ ਡਾ. ਸਤਿਬੀਰ ਸਿੰਘ ਗੋਸਲ ਅਤੇ ਡੀ.ਐਮ.ਸੀ. ਸਕਾਲਰਸ਼ਿਪ ਦੇ ਚੇਅਰਮੈਨ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਇਹ ਫੈਲੋਸ਼ਿਪ ਸੁਰੱਖਿਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਦੇ ਬੱਚਿਆਂ ਅਤੇ ਇਕਲੌਤੀ ਲੜਕੀ ਵਰਗ ਵਿਚ ਦਿੱਤੀ ਜਾਵੇਗੀ। ਮੈਰਿਟ ਅਤੇ ਖੇਡਾਂ ਦੇ ਖੇਤਰ ਵਿਚ ਉਘੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਵੀ ਇਸ ਸਕਾਲਰਸ਼ਿਪ ਦੇ ਹੱਕਦਾਰ ਹੋਣਗੇ। ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਸਕਾਲਰਸ਼ਿਪ ਦੀ ਵਡਿਆਈ ਕਰਦਿਆਂ ਕਿਹਾ ਕਿ ਇਹ ਯੋਗਦਾਨ ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕਾਰਜ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਹੋਣਹਾਰ ਪਰ ਆਰਥਿਕ ਤੌਰ ਤੇ ਕਮਜ਼ੋਰ ਬੱਚੇ ਆਪਣੀ ਪੜ੍ਹਾਈ ਨੂੰ ਸਨਮਾਨ ਨਾਲ ਪੂਰੀ ਕਰ ਸਕਣਗੇ ਅਤੇ ਮਿਆਰੀ ਸਿਹਤ ਸਿੱਖਿਆ ਦਾ ਹਿੱਸਾ ਬਣਨਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਅਕਾਦਮਿਕ ਮਾਹੌਲ ਵੀ ਬਿਹਤਰ ਬਣੇਗਾ। ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਕੱਤਰ ਪ੍ਰਬੰਧਕ ਕਮੇਟੀ ਬਿਪਿਨ ਗੁਪਤਾ ਨੇ ਸੰਸਥਾਵਾਂ ਦੇ ਆਪਸੀ ਸੰਪਰਕ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰਬੰਧਕ ਕਮੇਟੀ ਨੇ ਉਚ ਯੋਗਤਾ ਵਾਲੇ ਵਿਦਿਆਰਥੀਆਂ ਦੇ ਸਹਿਯੋਗ ਲਈ ਇਹ ਪਹਿਲਕਦਮੀ ਆਰੰਭੀ ਹੈ। ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਇਸ ਸਕਾਲਰਸ਼ਿਪ ਸਕੀਮ ਨੂੰ ਵਿਦਿਆਰਥੀਆਂ ਵਿਚ ਸਿਹਤਮੰਦ ਮੁਕਾਬਲਾ ਵਧਾਉਣ ਦਾ ਜਰੀਆ ਕਿਹਾ, ਲੋੜਵੰਦ ਵਿਦਿਆਰਥੀ ਆਪਣੇ ਪਰਿਵਾਰਾਂ ਉੱਤੇ ਬੋਝ ਬਣੇ ਬਿਨਾਂ ਆਪਣੀ ਪੜ੍ਹਾਈ ਪੂਰੀ ਕਰ ਸਕਣਗੇ। ਡਾ. ਗੋਸਲ ਦੀ ਪ੍ਰਧਾਨਗੀ ਹੇਠ ਸਕਾਲਰਸ਼ਿਪ ਕਮੇਟੀ ਗਠਿਤ ਕੀਤੀ ਗਈ, ਜਿਸ ਦੇ ਕਨਵੀਨਰ ਅਤੇ ਖ਼ਜ਼ਾਨਚੀ ਮੁਕੇਸ਼ ਕੁਮਾਰ ਹੋਣਗੇ ਅਤੇ ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡੀਨ ਡਾ. ਸੰਦੀਪ ਕੌਸ਼ਲ ਵਿਸ਼ੇਸ਼ ਸਲਾਹਕਾਰ ਵਜੋਂ ਜ਼ਿੰਮੇਵਾਰੀ ਨਿਭਾਉਣਗੇ। ਇਸ ਤੋਂ ਇਲਾਵਾ ਅਕਾਦਮਿਕ ਅਤੇ ਪ੍ਰਸ਼ਾਸਨਿਕ ਅਤੇ ਉਦਯੋਗ ਦੇ ਖੇਤਰ ਵਿਚੋਂ ਕੁੱਝ ਹੋਰ ਨਾਵਾਂ ਨੂੰ ਇਸ ਕਮੇਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਡਾ. ਆਸ਼ਿਮਾ ਤਨੇਜਾ ਦਇਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਔਰਤਾਂ ਦੇ ਰੋਗ ਮਾਹਿਰ ਅਤੇ ਯੂਨੀਵਰਸਿਟੀ ਦੇ ਉਚ ਅਧਿਕਾਰੀ ਵੀ ਮੌਜੂਦ ਸਨ। ਸਮਾਰੋਹ ਦਾ ਸੰਚਾਲਨ ਡਾ. ਵਿਸ਼ਾਲ ਬੈਕਟਰ ਨੇ ਕੀਤਾ।
ਪਿਛਲੀ ਖ਼ਬਰ ਖੁਸ਼ਦੀਪ ਸਿੰਘ ਬੈਂਸ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੜਕ ਹਾਦਸੇ ਵਿਚ ਦੋ ਦੋਸਤਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।