18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹਮਲੇ ਹੌਸਲੇ ਨਹੀਂ ਤੋੜ ਸਕਦੇ, ਨਾ ਹੀ ਸੱਚ ਦੀ ਆਵਾਜ਼ ਦਬਾ ਸਕਦੇ ਹਨ-ਸਿੰਮਕ

ਇਆਲੀ/ਥਰੀਕੇ, 17 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਸਿਰਫ਼ ਇਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਪੰਜਾਬ ਦੀ ਲੋਕਤੰਤਰਿਕ ਸੋਚ, ਸਿਆਸੀ ਸਹਿਣਸ਼ੀਲਤਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ’ਤੇ ਹਮਲਾ ਹੈ। ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਥੋੜ੍ਹੀ ਹੈ।

ਅਜੀਤ ਡੈਸਕ 18-08-2026
ਇਆਲੀ/ਥਰੀਕੇ, 17 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ (ਸਾਬਕਾ ਜੱਜ) ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਸਿਰਫ਼ ਇਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਪੰਜਾਬ ਦੀ ਲੋਕਤੰਤਰਿਕ ਸੋਚ, ਸਿਆਸੀ ਸਹਿਣਸ਼ੀਲਤਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ’ਤੇ ਹਮਲਾ ਹੈ। ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿਆਸੀ ਮੈਦਾਨ ਵਿਚ ਬਰਾਬਰੀ ਨਾਲ ਮੁਕਾਬਲਾ ਕਰਨ ਦਾ ਹੌਸਲਾ ਨਹੀਂ ਰਹਿੰਦਾ, ਤਾਂ ਕੁੱਝ ਲੋਕ ਹਿੰਸਾ ਅਤੇ ਡਰ ਦਾ ਸਹਾਰਾ ਲੈਣ ਦੀ ਕੋਸ਼ਿਸ਼ ਕਰਦੇ ਹਨ, ਪਰ ਹਿੰਸਾ ਨਾਲ ਨਾ ਤਾਂ ਵਿਚਾਰਾਂ ਨੂੰ ਦਬਾਇਆ ਜਾ ਸਕਦਾ ਹੈ ਅਤੇ ਨਾ ਹੀ ਸੱਚ ਦੀ ਆਵਾਜ਼ ਨੂੰ ਚੁੱਪ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਤੰਤਰ, ਪੰਜਾਬ ਦੇ ਹੱਕਾਂ ਅਤੇ ਸੱਚ ਦੀ ਆਵਾਜ਼ ਨੂੰ ਬੁਲੰਦ ਕਰਦਾ ਆਇਆ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸਮੂਹ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਚੜ੍ਹਦੀ ਕਲਾ ਵਿਚ ਰਹਿਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸੀ.ਐਮ.ਸੀ. ਦੇ ਡਾ. ਦਿਨੇਸ਼ ਬਡਿਆਲ ਨੇ ‘ਮੈਡੀਕਲ ਸਿੱਖਿਆ ਦਾ ਪਰਿਵਰਤਨ, ਯੋਗਤਾ, ਸਹਿਯੋਗ ਅਤੇ ਤਬਦੀਲੀ’ ਵਿਸ਼ੇ ’ਤੇ ਦਿੱਤਾ... ਅਗਲੀ ਖ਼ਬਰ ਖੁਸ਼ਦੀਪ ਸਿੰਘ ਬੈਂਸ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।