18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਦੁੱਗਰੀ-ਧਾਂਦਰਾ ਕੈਮਿਸਟ ਜ਼ੋਨ ਦੇ ਜਗਬੀਰ ਸਿੰਘ ਜੱਗੀ ਬਣੇ ਨਵੇਂ ਚੇਅਰਮੈਨ

ਲੁਧਿਆਣਾ, 17 ਅਗਸਤ (ਡਾ. ਤਰਲੋਚਨ ਸਿੰਘ)-ਕੈਮਿਸਟ ਐਸੋਸੀਏਸ਼ਨ ਸਾਊਥ ਜ਼ੋਨ ਦੀ ਇਕ ਅਹਿਮ ਮੀਟਿੰਗ ਦੁੱਗਰੀ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਕਾਲੜਾ ਦੀ ਅਗਵਾਈ ਹੇਠ ਹੋਈ।

ਦੁੱਗਰੀ ਧਾਂਦਰਾ ਕੈਮਿਸਟ ਜ਼ੋਨ ਦੇ ਨਵ ਨਿਯੁਕਤ ਚੇਅਰਮੈਨ ਜਗਬੀਰ ਸਿੰਘ ਜੱਗੀ ਨੂੰ ਸਨਮਾਨਿਤ ਕਰਦੇ ਹੋਏ ਰਕੇਸ਼ ਕਾਲੜਾ, ਦਲਜੀਤ ਸਿੰਘ ਮਠਾੜੂ ਅਤੇ ਹੋਰ। ਤਸਵੀਰ-ਸੇਵਕ ਸਿੰਘ 18-08-2026
ਲੁਧਿਆਣਾ, 17 ਅਗਸਤ (ਡਾ. ਤਰਲੋਚਨ ਸਿੰਘ)-ਕੈਮਿਸਟ ਐਸੋਸੀਏਸ਼ਨ ਸਾਊਥ ਜ਼ੋਨ ਦੀ ਇਕ ਅਹਿਮ ਮੀਟਿੰਗ ਦੁੱਗਰੀ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਕਾਲੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਦੁੱਗਰੀ-ਧਾਂਦਰਾ ਕੈਮਿਸਟ ਜ਼ੋਨ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਕੈਮਿਸਟ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਜਗਬੀਰ ਸਿੰਘ ਜੱਗੀ ਨੂੰ ਦੁੱਗਰੀ-ਧਾਂਦਰਾ ਕੈਮਿਸਟ ਜ਼ੋਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ਦਾ ਹਾਜ਼ਰ ਮੈਂਬਰਾਂ ਵਲੋਂ ਸਵਾਗਤ ਕਰਦਿਆਂ ਉਮੀਦ ਪ੍ਰਗਟ ਕੀਤੀ ਗਈ ਕਿ ਉਹ ਕੈਮਿਸਟ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਐਸੋਸੀਏਸ਼ਨ ਦੇ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ। ਇਸ ਮੌਕੇ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਕਾਲੜਾ ਨੇ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਆਪਣੇ ਮੈਂਬਰਾਂ ਦੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਸਰਗਰਮ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਮੈਂਬਰਾਂ ਦਾ ਸਹਿਯੋਗ ਜ਼ਰੂਰੀ ਹੈ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੇ ਅਹੁਦੇਦਾਰਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਨਵ-ਨਿਯੁਕਤ ਚੇਅਰਮੈਨ ਜਗਬੀਰ ਸਿੰਘ ਜੱਗੀ ਨੇ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੈਮਿਸਟ ਭਾਈਚਾਰੇ ਦੀ ਏਕਤਾ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਸਾਊਥ ਜ਼ੋਨ ਦੇ ਜਨਰਲ ਸਕੱਤਰ ਦਲਜੀਤ ਸਿੰਘ ਮਠਾੜੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਹੋਰਨਾਂ ਤੋਂ ਇਲਾਵਾ ਗੁਰਮੀਤ ਸ਼ਾਹ, ਕਰਨਦੀਪ ਸਿੰਘ, ਅਸ਼ਵਨੀ ਢੀਂਗਰਾ ਅਤੇ ਮਿਸਟਰ ਸਿੰਗਲਾ ਸਮੇਤ ਕਈ ਕੈਮਿਸਟ ਆਗੂ ਅਤੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ’ਚ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਸੀ.ਐਮ.ਸੀ. ਦੇ ਡਾ. ਦਿਨੇਸ਼ ਬਡਿਆਲ ਨੇ ‘ਮੈਡੀਕਲ ਸਿੱਖਿਆ ਦਾ ਪਰਿਵਰਤਨ, ਯੋਗਤਾ, ਸਹਿਯੋਗ ਅਤੇ ਤਬਦੀਲੀ’ ਵਿਸ਼ੇ ’ਤੇ ਦਿੱਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।