19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼ੇਰਪੁਰ ਖੁਰਦ ਵਿਖੇ ਔਰਤਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਢੰਡਾਰੀ ਕਲਾਂ/ਲੁਧਿਆਣਾ, 17 ਅਗਸਤ (ਜਸਵੀਰ ਸਿੰਘ ਬੰਗਾ)-ਸ਼ੇਰਪੁਰ ਖੁਰਦ ਵਿਖੇ ਔਰਤਾਂ ਨੇ ਇਕੱਠੀਆਂ ਹੋ ਕੇ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ। ਇਸ ਮੌਕੇ ਔਰਤਾਂ ਅਤੇ ਲੜਕੀਆਂ ਨੇ ਬੋਲੀਆਂ ਅਤੇ ਗਿੱਧਾ ਪਾ ਕੇ ਮਾਹੌਲ ਨੂੰ ਤੀਆਂ ਦੇ ਰੰਗ ਵਿਚ ਰੰਗ ਦਿੱਤਾ।

ਅਜੀਤ ਡੈਸਕ 18-08-2026
ਢੰਡਾਰੀ ਕਲਾਂ/ਲੁਧਿਆਣਾ, 17 ਅਗਸਤ (ਜਸਵੀਰ ਸਿੰਘ ਬੰਗਾ)-ਸ਼ੇਰਪੁਰ ਖੁਰਦ ਵਿਖੇ ਔਰਤਾਂ ਨੇ ਇਕੱਠੀਆਂ ਹੋ ਕੇ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ। ਇਸ ਮੌਕੇ ਔਰਤਾਂ ਅਤੇ ਲੜਕੀਆਂ ਨੇ ਬੋਲੀਆਂ ਅਤੇ ਗਿੱਧਾ ਪਾ ਕੇ ਮਾਹੌਲ ਨੂੰ ਤੀਆਂ ਦੇ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਪੰਜਾਬੀ ਸੱਭਿਆਚਾਰਕ ਪਹਿਰਾਵੇ ‘ਚ ਸਜੀਆਂ ਮੁਟਿਆਰਾਂ ਨੇ ਪੰਜਾਬੀ ਲੋਕ ਗੀਤਾਂ ਦੀਆਂ ਧੁੰਨਾਂ ‘ਤੇ ਰਿਵਾਇਤੀ ਲੋਕ ਨਾਚ ਗਿੱਧਾ ਪਾ ਕੇ ਧਮਾਲ ਪਾਈ। ਮੁਹੱਲਾ ਵਾਸੀ ਚਰਨਜੀਤ ਕੌਰ ਨੇ ਕਿਹਾ ਕਿ ਹਰ ਸਾਲ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਪਿਆਰੀ ਕੌਰ, ਮੀਨਾ ਕੌਰ, ਜੋਤੀ ਕੌਰ, ਵਿਮਲਾ ਕੌਰ, ਮਨਦੀਪ ਕੌਰ, ਰਾਣੀ ਕੌਰ, ਵਿਮਲਾ ਕੌਰ, ਸੁਖਰਾਜ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਮਾਂਡਿੰਗ ਅਫ਼ਸਰ, 3 ਪੰਜਾਬ ਜੀ ਬਟਾਲੀਅਨ ਐਨ.ਸੀ.ਸੀ. ਵਲੋਂ ਕਾਲਜ ਦਾ ਦੌਰਾ ਅਗਲੀ ਖ਼ਬਰ ਵੱਖ-ਵੱਖ ਸਕੂਲਾਂ ’ਚ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।