19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਪਰਿੰਗ ਡੇਲ ਪਬਲਿਕ ਸਕੂਲ ‘ਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ

ਲੁਧਿਆਣਾ, 11 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਸਫਾਈ ਨੂੰ ਧਿਆਨ ਵਿਚ ਰੱਖਦਿਆਂ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ। ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਤੋਂ ਪੁੱਜੀ ਮਾਹਿਰ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਸਫਾਈ, ਦਿਨ ਵਿਚ ਦੋ ਵਾਰ ਬੁਰਸ਼ ਕਰਨ, ਸਿਹਤਮੰਦ ਖੁਰਾਕ ਲੈਣ ਅਤੇ ਦੰਦਾਂ ਦੀਆਂ ਸਮੱਸਿਆਵਾਂ ਤੇ ਬਚਾਅ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ।

ਅਜੀਤ ਡੈਸਕ 18-08-2026
ਲੁਧਿਆਣਾ, 11 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਸਫਾਈ ਨੂੰ ਧਿਆਨ ਵਿਚ ਰੱਖਦਿਆਂ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ। ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਤੋਂ ਪੁੱਜੀ ਮਾਹਿਰ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਸਫਾਈ, ਦਿਨ ਵਿਚ ਦੋ ਵਾਰ ਬੁਰਸ਼ ਕਰਨ, ਸਿਹਤਮੰਦ ਖੁਰਾਕ ਲੈਣ ਅਤੇ ਦੰਦਾਂ ਦੀਆਂ ਸਮੱਸਿਆਵਾਂ ਤੇ ਬਚਾਅ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਨਿਯਮਿਤ ਦੰਦਾਂ ਦੀ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰਕ ਵਾਲੀਆ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਸੰਭਾਲ ਸਕੂਲ ਦੀਆਂ ਪ੍ਰਮੁੱਖ ਜ਼ਿੰਮੇਵਾਰੀਆਂ ਵਿਚੋਂ ਇਕ ਹੈ। ਅਜਿਹੇ ਸਿਹਤ ਜਾਗਰੂਕਤਾ ਕੈਂਪ ਬੱਚਿਆਂ ਸਿਹਤਮੰਤ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ, ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅੰਬੇਦਕਰ ਸੈਨਿਕ ਦਲ ਵੱਲੋਂ ਗਿਆਸਪੁਰਾ ਵਿਖੇ ਮੁੱਖ ਦਫ਼ਤਰ ਖੋਲ੍ਹਿਆ ਅਗਲੀ ਖ਼ਬਰ ਕੈਬਨਿਟ ਮੰਤਰੀ ਚੀਮਾ ਵੱਲੋਂ ਪ੍ਰਿੰਸੀਪਲ ਡਾ: ਕਨਿਕਾ ਸੱਚਦੇਵਾ ਨੂੰ ਪੰਜਾਬ ਸਰਕਾਰ ਦੇ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।