18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੀਤਾ ਵਿਹਾਰ ਕਾਲੋਨੀ ਥਰੀਕੇ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਮਿਲਿਆ ਵੱਡਾ ਸਮਰਥਨ

ਇਆਲੀ/ਥਰੀਕੇ, 17 ਅਗਸਤ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੀ ਗੀਤਾ ਵਿਹਾਰ ਕਾਲੋਨੀ ਥਰੀਕੇ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਰੱਖੀ ਮੀਟਿੰਗ ਦੌਰਾਨ ਕਾਲੋਨੀ ਵਾਸੀਆਂ ਵਲੋਂ ਇਸ ਨੂੰ ਵੱਡਾ ਸਮਰਥਨ ਮਿਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਾਲੋਨੀ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਦੀਆਂ ਪੰਜਾਬ ਉਸਾਰੂ ਨੀਤੀਆਂ ’ਤੇ ਭਰੋਸਾ ਪ੍ਰਗਟ ਕੀਤਾ ਅਤੇ ਪਾਰਟੀ ਨਾਲ ਜੁੜਨ ਦਾ ਪ੍ਰਣ ਲਿਆ।

ਅਜੀਤ ਡੈਸਕ 18-08-2026
ਇਆਲੀ/ਥਰੀਕੇ, 17 ਅਗਸਤ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੀ ਗੀਤਾ ਵਿਹਾਰ ਕਾਲੋਨੀ ਥਰੀਕੇ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੇ ਇੰਚਾਰਜ ਸਾਬਕਾ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਰੱਖੀ ਮੀਟਿੰਗ ਦੌਰਾਨ ਕਾਲੋਨੀ ਵਾਸੀਆਂ ਵਲੋਂ ਇਸ ਨੂੰ ਵੱਡਾ ਸਮਰਥਨ ਮਿਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਾਲੋਨੀ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪਾਰਟੀ ਦੀਆਂ ਪੰਜਾਬ ਉਸਾਰੂ ਨੀਤੀਆਂ ’ਤੇ ਭਰੋਸਾ ਪ੍ਰਗਟ ਕੀਤਾ ਅਤੇ ਪਾਰਟੀ ਨਾਲ ਜੁੜਨ ਦਾ ਪ੍ਰਣ ਲਿਆ। ਦਰਸ਼ਨ ਸਿੰਘ ਸ਼ਿਵਾਲਿਕ ਨੇ ਕਾਲੋਨੀ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਭਰਵਾਂ ਸਮਰਥਨ ਇਸ ਗੱਲ ਦਾ ਪ੍ਰਤੀਕ ਹੈ ਕਿ ਉਹ ਪੰਜਾਬ ਦੇ ਹੱਕਾਂ ਅਤੇ ਹਿਤਾਂ ਲਈ ਆਵਾਜ਼ ਬੁਲੰਦ ਕਰਨ ਵਾਲੀ ਸੋਚ ਨਾਲ ਜੁੜਨਾ ਚਾਹੁੰਦੇ ਹਨ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਏ ਰਮਨਦੀਪ ਸਿੰਘ, ਸੁਰਿੰਦਰ ਸਿੰਘ, ਅਵਤਾਰ ਸਿੰਘ, ਜਗਰੂਪ ਸਿੰਘ ਪਟਵਾਰੀ, ਦਲਜਿੰਦਰ ਸਿੰਘ, ਜਸਮਿੰਦਰ ਸਿੰਘ (ਰਿੰਕੂ) ਇਸ਼ਮੀਤ ਸਿੰਘ, ਵੰਸ਼ਦੀਪ ਸਿੰਘ, ਅੰਸ਼ਮੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਹਰ ਮਿਹਨਤੀ ਵਰਕਰ ਨੂੰ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਮੌਕੇ ਸਰਕਲ ਪ੍ਰਧਾਨ ਧਨਵੰਤ ਸਿੰਘ ਥਰੀਕੇ, ਕੰਵਲਜੀਤ ਸਿੰਘ, ਰਾਮ ਸਿੰਘ, ਹਰਪ੍ਰੀਤ ਸਿੰਘ, ਜਸਕਰਨ ਸਿੰਘ, ਤਰਲੋਚਨ ਸਿੰਘ ਬੱਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਲੋਨੀ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਪ੍ਰਸ਼ਾਸਨ ਵਲੋਂ ਕਬਾੜੀਆਂ ਨੂੰ ਖਰੀਦੋ-ਫਰੋਖਤ ਦਾ ਰਿਕਾਰਡ ਰੱਖਣ ਦੇ ਹੁਕਮ ਅਗਲੀ ਖ਼ਬਰ ਹਲਕਾ ਦੱਖਣੀ ’ਚ ਸਤਵਿੰਦਰ ਸਿੰਘ ਸਾਥੀਆਂ ਸਮੇਤ ਬਸਪਾ ਛੱਡ ਕੇ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।