18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕਾਰੋਬਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਗੁਜਰਾਤ ਦੇ ਵਪਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਗੁਜਰਾਤ ਦੇ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਮੀਤ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮਨੋਜ ਕਮਲੇਸ਼ ਵਾਸੀ ਗੁਜਰਾਤ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਗੁਜਰਾਤ ਦੇ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਮੀਤ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮਨੋਜ ਕਮਲੇਸ਼ ਵਾਸੀ ਗੁਜਰਾਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 3 ਲੱਖ 67 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਨਾਜਾਇਜ਼ ਸ਼ਰਾਬ ਬਰਾਮਦ - ਪੁਲਿਸ ਨੇ ਕੁਲਦੀਪ ਸਿੰਘ ਵਾਸੀ ਭਾਮੀਆਂ ਕਲਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਸਰਪੰਚ ਕਾਲੋਨੀ ਨੇੜੇ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਵਿਨੇ ਕੁਮਾਰ ਵਾਸੀ ਟਿੱਬਾ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 22 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਮਨਜੀਤ ਨਗਰ ਨੇੜਿਉਂ ਕਾਬੂ ਕੀਤਾ ਗਿਆ ਹੈ। ਹੈਰੋਇਨ ਸਮੇਤ ਕਾਬੂ - ਪੁਲਿਸ ਨੇ ਅਮਨਦੀਪ ਸਿੰਘ ਵਾਸੀ ਗੁਰਬਚਨ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਜੁਝਾਰ ਨਗਰ ਨੇੜਿਉਂ ਕਾਬੂ ਕੀਤਾ ਹੈ। ਉਕਤ ਦੇ ਖ਼ਿਲਾਫ਼ ਵੀ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸਾਬਕਾ ਜਸਟਿਸ ਗੁਰਬੀਰ ਸਿੰਘ ਵਲੋਂ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।