ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਇਲਾਹੀ ਬਾਣੀ ਦਾ ਕੀਰਤਨ ਸੁਣਿਆਂ ਤੇ ਆਪਣਾ ਜੀਵਨ ਸਫਲਾ ਕੀਤਾ। ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ -ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਢੋਲੇਵਾਲ ਚੌਂਕ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਮਨਾਇਆ ਗਿਆ ।
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਇਲਾਹੀ ਬਾਣੀ ਦਾ ਕੀਰਤਨ ਸੁਣਿਆਂ ਤੇ ਆਪਣਾ ਜੀਵਨ ਸਫਲਾ ਕੀਤਾ। ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ -ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਢੋਲੇਵਾਲ ਚੌਂਕ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਮਨਾਇਆ ਗਿਆ । ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਸ਼ਾਮ ਦੇ ਸਮਾਗਮਾਂ ਵਿਚ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਪਾਲ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਜਵੱਦੀ ਟਕਸਾਲ ਵਿਖੇ -ਜਵੱਦੀ ਟਕਸਾਲ ਵਿਖੇ ਸੰਗਰਾਂਦ ਦੇ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ। ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰਬਾਣੀ ਅੰਦਰ ਭਾਦੋਂ ਦੇ ਮਹੀਨੇ ਦੀ ਸਖਤ ਤੇ ਮੌਸਮੀ ਮੁਸ਼ਕਲ ਵਾਲੀ ਰੁੱਤ ਦੇ ਹਾਵਾਲੇ ਨਾਲ ਮਨੁੱਖ ਮਾਤਰ ਨੂੰ ਮੌਤ ਦੀ ਅਟੱਲਤਾ ਅਤੇ ਪਰਵਾਰਿਕ ਰਿਸ਼ਤਿਆਂ ਦੀ ਅਸਾਰਤਾ ਦੇ ਪਰਿਵਰਤਨਸ਼ੀਲਤਾ ਬਾਰੇ ਸਮਝਾਉਂਦਿਆਂ ਫ਼ੁਰਮਾਇਆ ਕਿ ਪ੍ਰਭੂ ਨਾਮ ਦੇ ਮੂਲ ਤੱਤ ਨੂੰ ਜਾਨਣ ਤੇ ਪਛਾਨਣ ਵਾਸਤੇ ਗੁਰੂ ਸਾਹਿਬ ਜੀ ਨੇ ਪ੍ਰੇਰਣਾ ਬਖਸ਼ੀ ਹੈ, ਕਿ ਜਿਸ ਨੇ ਇਹ ਮਨੁੱਖਾ ਜੀਵਨ ਖੁਝਾ ਲਿਆ, ਉਸਦੀ ਹਾਲਤ ਭਾਦੋਂ ਦੇ ਮਹੀਨੇ ਵਾਲੀ ਭਾਵ ਭਰਮਾਊ ਗੇੜਿਆਂ ਵਿੱਚ ਫਸ ਜਾਣ ਵਾਲੀ ਬਣ ਜਾਂਦੀ ਹੈ। ਗੁਰਮਤਿ ਦੀ ਰੌਸ਼ਨੀ ਚ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਦਿਨ ਮਨੁੱਖੀ ਸਰੀਰ ਨੇ ਖਤਮ ਹੋ ਜਾਣਾ ਹੁੰਦਾ ਹੈ, ਵੱਧ ਤੋਂ ਵੱਧ ਮੋਹ ਪਿਆਰ ਜਤਾਉਣ ਵਾਲੇ ਵੀ ਉਸ ਦਾ ਸਾਥ ਛੱਡ ਦਿੰਦੇ ਹਨ। ਮਹਾਂਪੁਰਸ਼ਾਂ ਨੇ ਹਲੂਣਾ ਦਿੰਦਿਆਂ ਕਿਹਾ ਪਰਮੇਸ਼ਰ ਵਲੋਂ ਮਿਲਿਆ ਇਹ ਸਰੀਰ ਤਾਂ ਇਨਸਾਨੀ ਕਰਮਾਂ ਨੂੰ ਬੀਜਣ ਅਤੇ ਪਾਏ ਬੀਜ ਦੁਆਰਾ ਹੀ ਵੱਢੀ ਜਾ ਸਕਣ ਵਾਲੀ ਫਸਲ ਵਾਲਾ ਖੇਤ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਗੁਰਬਾਣੀ ਸ਼ਬਦ ਹੀ ਸੰਸਾਰ ਸਾਗਰ ਤੋਂ ਪਾਰ ਲਿਜਾਣ ਵਾਲਾ ਜਹਾਜ ਹੈ। ਜਾਣਕਾਰੀ ਅਨੁਸਾਰ ਵੱਡੇ ਮਹਾਂਪੁਰਸ਼ਾਂ ਦੀ 24ਵੀਂ ਸਲਾਨਾ ਯਾਦ ਨੂੰ ਸਮਰਪਿਤ ਰੋਜ਼ਾਨਾ ਸ਼ਾਮ 8:00ਵਜੇ ਤੋਂ 9:15ਵਜੇ ਤੱਕ ਨਾਮ ਸਿਮਰਨ ਸਮਾਗਮ ਹੁੰਦਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁਗਰੀ -ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਸ਼ਰਧਾ ਨਾਲ ਮਨਾਈ ਗਈ। ਅੰਮ੍ਰਿਤ ਵੇਲੇ ਸਵੇਰੇ 4:30 ਵਜੇ ਤੋਂ ਗੁਰਬਾਣੀ ਦਾ ਮਨੋਹਰ ਪ੍ਰਵਾਹ ਸ਼ੁਰੂ ਹੋਇਆ, ਜਿਸ ਵਿਚ ਸੰਗਤਾਂ ਵਲੋਂ ਸੰਗਤੀ ਰੂਪ ‘ਚ ਨਿਤਨੇਮ ਅਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਗਿਆਨੀ ਮਹਿੰਦਰ ਸਿੰਘ ਨੇ ਭਾਦੋਂ ਮਹੀਨੇ ਦੀ ਅਰੰਭਤਾ ਦੇ ਮਹੱਤਵ ਬਾਰੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਭਾਈ ਇੰਦਰਜੀਤ ਸਿੰਘ ਅਤੇ ਗਗਨਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਸਰਵਨ ਕਰਵਾ ਕੇ ਨਿਹਾਲ ਕੀਤਾ। ਇਸਤਰੀ ਸਤਿਸੰਗ ਸਭਾ ਵਲੋਂ ਵਿਸ਼ੇਸ਼ ਜਪ-ਤਪ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੀਬੀਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਸੰਗਤੀ ਰੂਪ ਵਿਚ ਸ਼੍ਰੀ ਜਪੁਜੀ ਸਾਹਿਬ ਅਤੇ ਸ਼੍ਰੀ ਚੌਪਈ ਸਾਹਿਬ ਦੇ ਪਾਠ ਕੀਤੇ ਗਏ। ਦੁਪਹਿਰ 2:30 ਵਜੇ ਸਮਾਪਤੀ ਉਪਰੰਤ ਭਾਦੋਂ ਮਹੀਨੇ ਦੀ ਚੜ੍ਹਤ ਦੀ ਅਰਦਾਸ ਕੀਤੀ ਗਈ। ਸੰਗਤਾਂ ‘ਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਯਸ਼ਪਾਲ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਅਮ੍ਰਿਤਪਾਲ ਕੌਰ, ਰਜਨੀਇੰਦਰ ਕੌਰ, ਕਰਮਜੀਤ ਕੌਰ, ਜਸਪਾਲ ਕੌਰ ਮਖਿਜਾ, ਸਰਬਜੀਤ ਕੌਰ, ਰਵਿੰਦਰ ਕੌਰ ਢੱਲ, ਕੁਲਜੀਤ ਕੌਰ, ਬਲਵਿੰਦਰ ਕੌਰ ਬੱਤਰਾ ਆਦਿ ਹਾਜ਼ਰ ਸਨ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿਚ ਵਿਸ਼ੇਸ਼ ਦੀਵਾਨ ਸਜਾਏ ਗਏ। ਸਵੇਰੇ 4.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਭਾਈ ਅਵਤਾਰ ਸਿੰਘ ਨੇ ਆਸਾ ਦੀ ਵਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਵਲੋਂ ਸੰਗਰਾਂਦ ਦੇ ਦਿਹਾੜੇ ‘ਤੇ ਸੰਗਤਾਂ ਨੂੰ ਗੁਰਮਤਿ ਕਥਾ ਰਾਹੀਂ ਨਿਹਾਲ ਕੀਤਾ। ਭਾਈ ਸਾਹਿਬ ਭਾਈ ਗੁਰਪ੍ਰੀਤ ਅਤੇ ਮਨਿੰਦਰ ਸਿੰਘ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਗੁਰੂ ਜੱਸ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਰਾਗੀ ਸਿੰਘਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸੰਗਤਾਂ ‘ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਗਜੀਤ ਸਿੰਘ, ਪ੍ਰੀਤ ਸਿੰਘ, ਨਰਿੰਦਰ ਸਿੰਘ, ਬੀਬੀ ਭੁਪਿੰਦਰ ਕੌਰ, ਜਸਵਿੰਦਰ ਕੌਰ, ਮੈਨੇਜਰ ਸਵਰਨ ਸਿੰਘ ਅਤੇ ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।