18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਮਾਜ ਸੇਵਾ ਲਈ ਨਵਚੇਤਨਾ ਦੇ ਪ੍ਰਧਾਨ ਸੇਖੋਂ ਦਾ ਜ਼ਿਲ੍ਹਾ ਪੱਧਰੀ ਸਮਾਗਮ ’ਚ ਵਿਸ਼ੇਸ਼ ਸਨਮਾਨ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜ. ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ‘ਬੇਟੀ ਬਚਾਓ, ਬੇਟੀ ਪੜ੍ਹਾਓ’, ਬਾਲ ਮਜ਼ਦੂਰੀ, ਨਸ਼ਿਆਂ, ਵਾਤਾਵਰਨ ਆਦਿ ਵਿਸ਼ਿਆਂ ਉੱਪਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਕਰਕੇ ਨਵਚੇਤਨਾ ਦੇ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਦਾ ਵਿਸ਼ੇਸ਼ ਸਨਮਾਨ ਆਜ਼ਾਦੀ ਦਿਵਸ ਸਮਾਰੋਹ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਲੋਂ ਕੀਤਾ ਗਿਆ।

ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜ. ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ‘ਬੇਟੀ ਬਚਾਓ, ਬੇਟੀ ਪੜ੍ਹਾਓ’, ਬਾਲ ਮਜ਼ਦੂਰੀ, ਨਸ਼ਿਆਂ, ਵਾਤਾਵਰਨ ਆਦਿ ਵਿਸ਼ਿਆਂ ਉੱਪਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਕਰਕੇ ਨਵਚੇਤਨਾ ਦੇ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਦਾ ਵਿਸ਼ੇਸ਼ ਸਨਮਾਨ ਆਜ਼ਾਦੀ ਦਿਵਸ ਸਮਾਰੋਹ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ, ਮੇਅਰ ਇੰਦਰਜੀਤ ਕੌਰ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੀ ਮੌਜੂਦ ਸਨ। ਸੇਖੋਂ ਨੇ ਦੱਸਿਆ ਕਿ ਸੰਸਥਾ ਦੁਆਰਾ 30 ਤੋਂ ਵੱਧ ਬੱਚੀਆਂ ਦੀ ਸਿਹਤ ਅਤੇ ਸਿੱਖਿਆ ਦੀ ਜ਼ਿੰਮੇਵਾਰੀ ਲਈ ਗਈ ਹੈ, ਜਿਸ ਅਧੀਨ ਇਹਨਾਂ ਬੱਚੀਆਂ ਨੂੰ ਮੁਫ਼ਤ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੰਸਥਾ ਵਲੋਂ ਨਸ਼ਿਆਂ ਤੋਂ ਜਾਗਰੂਕ ਕਰਨ ਲਈ ਹਰ ਸਾਲ ਉਡਾਣ ਪੇਂਟਿੰਗ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਵਿਚ ਸਾਲ 2026 ਵਿਚ 40 ਤੋਂ ਵੱਧ ਸਕੂਲਾਂ ਦੇ 10,000 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ 1 ਲੱਖ ਤੋਂ ਵੱਧ ਦੇ ਇਨਾਮਾਂ ਨਾਲ ਸੰਸਥਾ ਦੁਆਰਾ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਸੰਸਥਾ ਵਲੋਂ ਵਾਤਾਵਰਨ ਦੀ ਸੰਭਾਲ ਵਿਚ ਵੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਸੰਸਥਾ ਦੁਆਰਾ ਜਿੱਥੇ ਸਮਾਜ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਹਰ ਸਾਲ ਹਜ਼ਾਰਾਂ ਬੂਟੇ ਲਗਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਸੇਖੋਂ ਨੇ ਦੱਸਿਆ ਕਿ ਸੰਸਥਾ ਵਲੋਂ ਲੋੜਵੰਦ ਬੱਚਿਆਂ ਨੂੰ ਸਿਹਤ ਸੰਬੰਧੀ ਫਰੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰਾ ਖ਼ਰਚ ਸੰਸਥਾ ਦੇ ਸਾਰੇ ਮੈਂਬਰਾਂ ਦੁਆਰਾ ਨਿੱਜੀ ਰੂਪ ਵਿਚ ਕੀਤਾ ਜਾ ਰਿਹਾ ਹੈ। ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸੰਸਥਾ ਦਾ ਸਨਮਾਨਿਤ ਹੋਣਾ ਸੰਸਥਾ ਦੇ ਮੈਂਬਰਾਂ ਦਾ ਉਤਸ਼ਾਹ ਵਧਾਏਗਾ ਅਤੇ ਭਵਿੱਖ ਵਿਚ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕਰੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਨਿੰਦਾ ਅਗਲੀ ਖ਼ਬਰ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।