18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਕਾਰੋਬਾਰੀ ਦੇ ਘਰੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿਚ ਨੌਕਰ ਸਮੇਤ ਚਾਰ ਕਾਬੂ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਕਾਰੋਬਾਰੀ ਦੇ ਘਰੋਂ ਲੱਖਾਂ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਮਾਮਲੇ ਵਿਚ ਨੌਕਰ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੁਖਵਿੰਦਰ ਪਾਲ ਸਿੰਘ ਸਰਨਾ ਵਾਸੀ ਬਾਲ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸਰਵਨ ਕੁਮਾਰ ਪੁੱਤਰ ਰਕੇਸ਼ ਵਾਸੀ ਬਾਲਾ ਜੀ ਇਨਕਲੇਵ, ਸੁਸ਼ੀਲ ਕੁਮਾਰ ਵਾਸੀ ਸ਼ਿਮਲਾ ਕਾਲੋਨੀ, ਮੁਹੰਮਦ ਸੈਫ ਵਾਸੀ ਨਿਊ ਵਿਸ਼ਾਲ ਕਾਲੋਨੀ ਕਾਕੋਵਾਲ ਰੋਡ ਅਤੇ ਬਿੱਟੂ ਕੁਮਾਰ ਵਾਸੀ ਕੁਲਦੀਪ ਨਗਰ ਨੂੰ ਕਾਬੂ ਕੀਤਾ ਹੈ।

ਅਜੀਤ ਡੈਸਕ 18-08-2026
ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਕਾਰੋਬਾਰੀ ਦੇ ਘਰੋਂ ਲੱਖਾਂ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦੇ ਮਾਮਲੇ ਵਿਚ ਨੌਕਰ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੁਖਵਿੰਦਰ ਪਾਲ ਸਿੰਘ ਸਰਨਾ ਵਾਸੀ ਬਾਲ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਸਰਵਨ ਕੁਮਾਰ ਪੁੱਤਰ ਰਕੇਸ਼ ਵਾਸੀ ਬਾਲਾ ਜੀ ਇਨਕਲੇਵ, ਸੁਸ਼ੀਲ ਕੁਮਾਰ ਵਾਸੀ ਸ਼ਿਮਲਾ ਕਾਲੋਨੀ, ਮੁਹੰਮਦ ਸੈਫ ਵਾਸੀ ਨਿਊ ਵਿਸ਼ਾਲ ਕਾਲੋਨੀ ਕਾਕੋਵਾਲ ਰੋਡ ਅਤੇ ਬਿੱਟੂ ਕੁਮਾਰ ਵਾਸੀ ਕੁਲਦੀਪ ਨਗਰ ਨੂੰ ਕਾਬੂ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਪਰਿਵਾਰ ਕੈਨੇਡਾ ਵਿਚ ਰਹਿੰਦਾ ਹੈ ਅਤੇ ਅਕਸਰ ਉਸ ਨੂੰ ਵੀ ਸ਼ਹਿਰ ਤੋਂ ਬਾਹਰ ਆਉਣਾ ਜਾਣਾ ਪੈਂਦਾ ਹੈ। ਉਸ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਸਰਵਨ ਕੁਮਾਰ ਪਿਛਲੇ 15 ਸਾਲ ਤੋਂ ਉਸ ਦਾ ਘਰੇਲੂ ਨੌਕਰ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਘਰ ਨੂੰ ਤਾਲਾ ਲਗਾ ਕੇ ਦਫ਼ਤਰ ਚਲਾ ਗਿਆ, ਜਦੋਂ ਉਹ ਘਰ ਆਇਆ ਤਾਂ ਘਰ ਦੀਆਂ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਵਿਚ ਪਈ 5 ਲੱਖ ਦੀ ਨਗਦੀ, 600 ਕੈਨੇਡੀਅਨ ਡਾਲਰ, 150 ਪੌਂਡ, ਵਿਦੇਸ਼ੀ ਘੜੀ, ਪਾਸਪੋਰਟ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਹੋ ਚੁੱਕੇ ਸਨ। ਉਨ੍ਹਾਂ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਵਲੋਂ ਘਰ ਵਿਚ ਲੱਗੇ ਸੀ.ਸੀ. ਟੀਵੀ ਕੈਮਰੇ ਦਾ ਡੀ.ਵੀ.ਆਰ. ਵੀ ਚੋਰੀ ਕਰ ਲਿਆ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਜਾਂਚ ਦੌਰਾਨ ਉਕਤ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਪਾਸੋਂ ਚੋਰੀ ਸ਼ੁਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੁਗਰੀ ਫੇਸ-1 ਵਿਖੇ ਕੀਰਤਨ ਸਮਾਗਮ ਅਗਲੀ ਖ਼ਬਰ ਬੀ.ਐਲ.ੳਜ ਦੀਆਂ ਮੰਗਾਂ ’ਤੇ ਚੋਣ ਅਧਿਕਾਰੀਆਂ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।