ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੁਗਰੀ ਫੇਸ-1 ਵਿਖੇ ਕੀਰਤਨ ਸਮਾਗਮ
ਲੁਧਿਆਣਾ, 14 ਅਗਸਤ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਗੁਰਦੁਆਰਾ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਸਮਾਗਮ ਸ਼ਰਧਾ ਨਾਲ ਕਰਵਾਏ ਗਏ। ਸਮਾਗਮ ਦੌਰਾਨ ਭਾਈ ਜਗਦੇਵ ਸਿੰਘ ਜਲੰਧਰ ਵਾਲਿਆਂ ਦੇ ਜੱਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਨਿਹਾਲ ਕੀਤਾ।
ਅਜੀਤ ਡੈਸਕ
18-08-2026