19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਚ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਪੰਜਾਬੀ ਸਭਿਆਚਾਰ ਅਤੇ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਸੁਰਿੰਦਰ ਕੌਰ ਅਤੇ ਇੰਦਰਪਾਲ ਸਿੰਘ, ਇੰਸਪੈਕਸ਼ਨ ਅਫ਼ਸਰ ਨੇਹਾ ਬਿਸ਼ਟ ਅਤੇ ਪ੍ਰਿੰਸੀਪਲ ਬਲਜੀਤ ਕੌਰ ਨੇ ਦੀਪ ਪ੍ਰਜਵਲਿਤ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।

ਅਜੀਤ ਡੈਸਕ 19-08-2026
ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਹਾਈ ਸਕੂਲ ਵਿਖੇ ਪੰਜਾਬੀ ਸਭਿਆਚਾਰ ਅਤੇ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਸੁਰਿੰਦਰ ਕੌਰ ਅਤੇ ਇੰਦਰਪਾਲ ਸਿੰਘ, ਇੰਸਪੈਕਸ਼ਨ ਅਫ਼ਸਰ ਨੇਹਾ ਬਿਸ਼ਟ ਅਤੇ ਪ੍ਰਿੰਸੀਪਲ ਬਲਜੀਤ ਕੌਰ ਨੇ ਦੀਪ ਪ੍ਰਜਵਲਿਤ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸ਼ਿਰਕਤ ਕਰਕੇ ਸਮਾਗਮ ਦੀ ਰੌਣਕ ਵਧਾਈ। ਵਿਦਿਆਰਥਣਾਂ ਵਲੋਂ ਗਿੱਧਾ, ਲੋਕ-ਗੀਤ ਅਤੇ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਵਿਚ ਝੂਲੇ, ਪੰਜਾਬੀ ਵਿਰਸੇ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਡਾਇਰੈਕਟਰ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਤੀਜ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਨੇਹਾ ਬਿਸ਼ਟ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਬਲਜੀਤ ਕੌਰ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦਾ ਮਾਹੌਲ ਖ਼ੁਸ਼ੀਆਂ, ਉਤਸ਼ਾਹ ਅਤੇ ਪੰਜਾਬੀ ਵਿਰਸੇ ਦੀ ਮਹਿਕ ਨਾਲ ਭਰਪੂਰ ਰਿਹਾ।
ਪਿਛਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਨੇ ਸੀ.ਬੀ.ਐਸ.ਈ. ਕਲੱਸਟਰ ਬਾਸਕਟਬਾਲ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ ਅਗਲੀ ਖ਼ਬਰ ਤਲਵਿੰਦਰ ਗਰੇਵਾਲ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸਰਕਲ ਆਲਮਗੀਰ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।