20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨੌਜਵਾਨਾਂ ਦੇ ਸਰਬ ਪੱਖੀ ਵਿਕਾਸ ਲਈ ਸਮਾਜਿਕ ਨਿਆ ਮੰਤਰਾਲਾ ਕਾਲਜਾਂ ਨਾਲ ਕਰੇਗਾ ਸਮਝੌਤੇ-ਬਿੰਦਰਾ

ਲੁਧਿਆਣਾ, 19 ਅਗਸਤ (ਡਾ. ਤਰਲੋਚਨ ਸਿੰਘ)-ਮਾਸ ਮੀਡੀਆ ਅਫ਼ਸਰਜ਼ ਐਸੋਸੀਏਸ਼ਨ ਨੇ ਸਰਕਾਰੀ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੀ ਇਸ ਜਾਇਜ਼ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਫ਼ੈਸਲਾ ਲਿਆ ਜਾਵੇ।

ਮੀਟਿੰਗ ਦੌਰਾਨ ਸੁਖਵਿੰਦਰ ਸਿੰਘ ਬਿੰਦਰਾ ਮਹਿਕਮੇ ਦੇ ਅਧਿਕਾਰੀਆਂ ਨਾਲ। ਅਜੀਤ ਤਸਵੀਰ 20-08-2026
ਲੁਧਿਆਣਾ, 19 ਅਗਸਤ (ਡਾ. ਤਰਲੋਚਨ ਸਿੰਘ)-ਮਾਸ ਮੀਡੀਆ ਅਫ਼ਸਰਜ਼ ਐਸੋਸੀਏਸ਼ਨ ਨੇ ਸਰਕਾਰੀ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੀ ਇਸ ਜਾਇਜ਼ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਫ਼ੈਸਲਾ ਲਿਆ ਜਾਵੇ। ਐਸੋਸੀਏਸ਼ਨ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਲੋਕ ਸੇਵਾ ਲਈ ਸਮਰਪਿਤ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਸੇਵਾਮੁਕਤੀ ਤੋਂ ਬਾਅਦ ਆਰਥਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਦਾ ਹੱਕ ਮਿਲਣਾ ਚਾਹੀਦਾ ਹੈ। ਰਾਜਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ, ਲੁਧਿਆਣਾ ਨੇ ਕਿਹਾ ਕਿ ਮੌਜੂਦਾ ਨਵੀਂ ਪੈਨਸ਼ਨ ਪ੍ਰਣਾਲੀ ਵਿਚ ਮੁਲਾਜ਼ਮਾਂ ਦੀ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੀ ਆਮਦਨ ਕਾਫ਼ੀ ਹੱਦ ਤੱਕ ਜਮਾਂ ਰਾਸ਼ੀ ਅਤੇ ਨਿਵੇਸ਼ ਦੀ ਕਾਰਗੁਜ਼ਾਰੀ ਨਾਲ ਜੁੜੀ ਹੋਈ ਹੈ। ਇਸ ਕਾਰਨ ਮੁਲਾਜ਼ਮਾਂ ਨੂੰ ਭਵਿੱਖ ਵਿਚ ਮਿਲਣ ਵਾਲੀ ਪੈਨਸ਼ਨ ਬਾਰੇ ਪੂਰੀ ਨਿਸ਼ਚਿਤਤਾ ਨਹੀਂ ਰਹਿੰਦੀ। ਬਾਜ਼ਾਰ ਵਿਚ ਉਤਾਰ-ਚੜ੍ਹਾਅ, ਮਹਿੰਗਾਈ, ਵਧ ਰਹੇ ਸਿਹਤ ਖ਼ਰਚੇ ਅਤੇ ਬੁਢਾਪੇ ਦੀਆਂ ਲੋੜਾਂ ਦੇ ਮੱਦੇਨਜ਼ਰ ਇਹ ਚਿੰਤਾ ਹੋਰ ਵੀ ਗੰਭੀਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਮੁਲਾਜ਼ਮਾਂ ਨੂੰ ਸੇਵਾਮੁਕਤੀ ਤੋਂ ਬਾਅਦ ਵਧੇਰੇ ਨਿਸ਼ਚਿਤ ਅਤੇ ਸਥਿਰ ਆਮਦਨ ਦੀ ਸੁਰੱਖਿਆ ਪ੍ਰਦਾਨ ਕਰਦੀ ਹੈ, ਜਿਸ ਨਾਲ ਮੁਲਾਜ਼ਮ ਆਪਣੇ ਅਤੇ ਆਪਣੇ ਪਰਿਵਾਰ ਦੇ ਭਵਿੱਖ ਦੀ ਬਿਹਤਰ ਯੋਜਨਾ ਬਣਾ ਸਕਦੇ ਹਨ। ਰਾਜਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਆਪਣੀ ਨੌਕਰੀ ਦੌਰਾਨ ਲੋਕਾਂ ਅਤੇ ਸਰਕਾਰ ਦੀ ਸੇਵਾ ਲਈ ਆਪਣਾ ਪੂਰਾ ਯੋਗਦਾਨ ਪਾਉਂਦੇ ਹਨ। ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦਾ ਜੀਵਨ ਆਰਥਿਕ ਅਨਿਸ਼ਚਿਤਤਾ ਵਿਚ ਨਹੀਂ ਹੋਣਾ ਚਾਹੀਦਾ। ਇਸ ਲਈ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਸ ਮੰਗ ’ਤੇ ਸਕਾਰਾਤਮਿਕ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 23 ਅਗਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਮੁਲਾਜ਼ਮਾਂ ਵਲੋਂ ਵਿਸ਼ਾਲ ਮਹਾਰੈਲੀ ਕੀਤੀ ਜਾਵੇਗੀ। ਇਸ ਮਹਾਰੈਲੀ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਸਤੌਜ ਪਹੁੰਚ ਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਆਪਣੀ ਮੰਗ ਨੂੰ ਸਰਕਾਰ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਇਹ ਮਹਾਰੈਲੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਸਰਕਾਰ ਦੇ ਧਿਆਨ ਵਿਚ ਲਿਆਉਣ ਦਾ ਇਕ ਮਹੱਤਵਪੂਰਨ ਮਾਧਿਅਮ ਹੋਵੇਗੀ। ਐਸੋਸੀਏਸ਼ਨ ਨੇ ਸਮੂਹ ਮੁਲਾਜ਼ਮਾਂ ਨੂੰ ਵੀ ਅਪੀਲ ਕੀਤੀ ਕਿ ਉਹ 23 ਅਗਸਤ ਦੀ ਮਹਾਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਅਤੇ ਪ੍ਰੋਗਰਾਮ ਨੂੰ ਸ਼ਾਂਤਮਈ, ਅਨੁਸ਼ਾਸਿਤ ਅਤੇ ਲੋਕਤੰਤਰਿਕ ਢੰਗ ਨਾਲ ਸਫਲ ਬਣਾਉਣ।
ਪਿਛਲੀ ਖ਼ਬਰ ਅਸ਼ਟਾਮ ਡਿਊਟੀ ਵਿਚ ਕਰੋੜਾਂ ਦੀ ਘਪਲੇਬਾਜ਼ੀ ਕਰਨ ਦੇ ਮਾਮਲੇ ’ਚ 141 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਰੋੜਾ ਮਹਾਂਸਭਾ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।