20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਸ਼ਟਾਮ ਡਿਊਟੀ ਵਿਚ ਕਰੋੜਾਂ ਦੀ ਘਪਲੇਬਾਜ਼ੀ ਕਰਨ ਦੇ ਮਾਮਲੇ ’ਚ 141 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 19 ਅਗਸਤ (ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਅਸ਼ਟਾਮ ਡਿਊਟੀ ਵਿਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਮਾਮਲੇ ਵਿਚ 141 ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ ਵੀ ਅਧਿਕਾਰੀ ਇਸ ਸਬੰਧੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ ਪਰ ਸੂਤਰਾਂ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਾਈ ਕੋਰਟ ਦੇ ਹੁਕਮਾਂ ਦੇ ਤਹਿਤ ਅਮਲ ਵਿਚ ਲਿਆਂਦੀ ਹੈ।

ਅਜੀਤ ਡੈਸਕ 20-08-2026
ਲੁਧਿਆਣਾ, 19 ਅਗਸਤ (ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਅਸ਼ਟਾਮ ਡਿਊਟੀ ਵਿਚ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਮਾਮਲੇ ਵਿਚ 141 ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਕੋਈ ਵੀ ਅਧਿਕਾਰੀ ਇਸ ਸਬੰਧੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ ਪਰ ਸੂਤਰਾਂ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਾਈ ਕੋਰਟ ਦੇ ਹੁਕਮਾਂ ਦੇ ਤਹਿਤ ਅਮਲ ਵਿਚ ਲਿਆਂਦੀ ਹੈ। ਕੁੱਝ ਦਿਨ ਪਹਿਲਾਂ ਹਾਈਕੋਰਟ ਵਿਚ ਇਕ ਵਿਅਕਤੀ ਵਲੋਂ ਲਿਖਤੀ ਦਾਇਰ ਕਰਕੇ ਇਹ ਮਾਮਲਾ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ‘ਤੇ ਹਾਈ ਕੋਰਟ ਵਲੋਂ ਪੁਲਿਸ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਤੋਂ ਪਹਿਲਾਂ ਵੀ 350 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਅਜਿਹੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਪਿਛਲੀ ਖ਼ਬਰ ਕਾਰਜਕਾਰੀ ਮੇਅਰ ਰਾਕੇਸ਼ ਪਰਾਸ਼ਰ ਨੇ ਸ਼ੇਰਪੁਰ ਚੌਂਕ ਤੇ ਹੋਰ ਇਲਾਕਿਆਂ ‘ਚ ਸੜਕ ਮੁਰੰਮਤ ਦੇ ਕੰਮ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਨੌਜਵਾਨਾਂ ਦੇ ਸਰਬ ਪੱਖੀ ਵਿਕਾਸ ਲਈ ਸਮਾਜਿਕ ਨਿਆ ਮੰਤਰਾਲਾ ਕਾਲਜਾਂ ਨਾਲ ਕਰੇਗਾ ਸਮਝੌਤੇ-ਬਿੰਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।