20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸਤੋਜ ‘ਚ ਸੂਬਾ ਪੱਧਰੀ ਰੈਲੀ 23 ਨੂੰ

ਡੀ. ਏ.

ਅਜੀਤ ਡੈਸਕ 20-08-2026
ਡੀ.ਏ.ਦੀਆਂ ਕਿਸ਼ਤਾਂ ਅਤੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਚਿਤਾਵਨੀ ਲੁਧਿਆਣਾ, 19 ਅਗਸਤ (ਭੁਪਿੰਦਰ ਸਿੰਘ ਬੈਂਸ)-ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਮੰਚ ਦੀ ਅਗਵਾਈ ਹੇਠ 23 ਅਗਸਤ ਨੂੰ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੋਜ ਵਿਖੇ ਸੂਬਾ ਪੱਧਰੀ ਰੈਲੀ ਕਰਨਗੇ। ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਰੈਲੀ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ.ਏ.ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, 17.7.20 ਅਤੇ 15.1.15 ਦੇ ਪੱਤਰ ਰੱਦ ਕਰਨ ਸਮੇਤ ਹੋਰ ਮੁਲਾਜ਼ਮ ਮੰਗਾਂ ਨੂੰ ਲੈਕੇ ਸਰਕਾਰ ਤੇ ਦਬਾਅ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਵੱਡੇ ਪੱਧਰ ‘ਤੇ ਸੰਘਰਸ਼ ਵਿੱਢੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲਗਭਗ 8 ਲੱਖ ਮੁਲਾਜ਼ਮ ਅਤੇ ਪੈਨਸ਼ਨਰ ਆਪਣੀ ਵੋਟ ਦੀ ਤਾਕਤ ਰਾਹੀਂ ਸਰਕਾਰ ਨੂੰ ਜਵਾਬ ਦੇਣਗੇ। ਇਸ ਮੌਕੇ ਸੰਦੀਪ ਭੁਬੰਕ, ਕੁਲਜਿੰਦਰ ਸਿੰਘ, ਰਾਕੇਸ਼ ਕੁਮਾਰ, ਜਗਤਾਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਗ੍ਰੀਨ ਐਨਕਲੇਵ ਹੈਬੋਵਾਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਚਾਹ ਦੀਆਂ ਚੁਸਕੀਆਂ ਹੋਈਆ ਮਹਿੰਗੀਆਂ, ਖੰਡ ਦੇ ਭਾਅ ਚੜ੍ਹੇ ਅਸਮਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।