21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹਲਕਾ ਕੇਂਦਰੀ ਵਿਚ ਦੋ ਦਾਗ਼ੀ ਪੁਲਿਸ ਅਧਿਕਾਰੀਆਂ ਦੀ ਨਿਯੁਕਤੀ ਸ਼ਹਿਰ ‘ਚ ਚਰਚਾ ਦਾ ਵਿਸ਼ਾ ਬਣੀ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਹਲਕਾ ਕੇਂਦਰੀ ਵਿਚ ਦੋ ਦਾਗ਼ੀ ਪੁਲਿਸ ਅਧਿਕਾਰੀਆਂ ਦੀ ਨਿਯੁਕਤੀ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਹਨਾਂ ਦੋਵਾਂ ਖ਼ਿਲਾਫ਼ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ।

ਅਜੀਤ ਡੈਸਕ 21-08-2026
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਹਲਕਾ ਕੇਂਦਰੀ ਵਿਚ ਦੋ ਦਾਗ਼ੀ ਪੁਲਿਸ ਅਧਿਕਾਰੀਆਂ ਦੀ ਨਿਯੁਕਤੀ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਹਨਾਂ ਦੋਵਾਂ ਖ਼ਿਲਾਫ਼ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਜਾਣਕਾਰੀ ਅਨੁਸਾਰ ਇਹਨਾਂ ਵਿਚੋਂ ਇਕ ਐਸ.ਐਚ.ਓ. ਤਾਂ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਨੂੰ ਛੇ ਸਾਲ ਪਹਿਲਾਂ ਐਸ.ਟੀ.ਐਫ. ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਦਾ ਮਾਮਲਾ ਅਜੇ ਅਦਾਲਤ ਵਿਚ ਵਿਚਾਰ ਅਧੀਨ ਹੈ ਅਤੇ ਜਿਸ ਥਾਣੇ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਸੇ ਥਾਣੇ ਵਿਚ ਹੀ ਬਤੌਰ ਐਸ.ਐਚ.ਓ. ਉਸ ਨੂੰ ਲਗਾ ਦਿੱਤਾ ਗਿਆ। ਦੂਜੇ ਮਾਮਲੇ ਵਿਚ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤੇ ਗਏ ਇਕ ਇੰਸਪੈਕਟਰ ਨੂੰ ਵੀ ਐਸ.ਐਚ.ਓ. ਲਗਾਇਆ ਗਿਆ ਹੈ। ਹਾਲ ਦੀ ਘੜੀ ਉਸ ਐਸ.ਐਚ.ਓ. ਖ਼ਿਲਾਫ਼ ਵੀ ਅਦਾਲਤ ਵਿਚ ਮਾਮਲਾ ਚੱਲ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਦੋਵੇਂ ਥਾਣੇ ਹਲਕਾ ਕੇਂਦਰੀ ਦੇ ਅਧੀਨ ਪੈਂਦੇ ਹਨ, ਜਿੱਥੇ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਇਮਾਨਦਾਰੀ ਦੇ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਹਨਾਂ ਦਾਅਵਿਆਂ ਦੇ ਬਾਵਜੂਦ ਇਹਨਾਂ ਦਾਗ਼ੀ ਪੁਲਿਸ ਅਧਿਕਾਰੀਆਂ ਦੀ ਨਿਯੁਕਤੀ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਪਿਛਲੀ ਖ਼ਬਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੀਆਂ ਮੰਗਾਂ ਨੂੰ ਵਿੱਤ ਮੰਤਰੀ ਵਲੋਂ 10 ਦਿਨਾਂ ’ਚ ਲਾਗੂ ਕਰਨ ਦੀ ਹਦਾਇਤ ਅਗਲੀ ਖ਼ਬਰ ਡਿਵੈਲਪਮੈਂਟ ਚਾਰਜ ਦੇਣ ਦੇ ਬਾਵਜੂਦ ਵੀ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਕਾਰੋਬਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।