21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੀਆਂ ਮੰਗਾਂ ਨੂੰ ਵਿੱਤ ਮੰਤਰੀ ਵਲੋਂ 10 ਦਿਨਾਂ ’ਚ ਲਾਗੂ ਕਰਨ ਦੀ ਹਦਾਇਤ

ਲੁਧਿਆਣਾ, 20 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਦੀ ਪਿਛਲੇ 4 ਸਾਲਾਂ ਤੋਂ ਲਟਕ ਰਹੀ ਤਨਖ਼ਾਹਾਂ ਵਿਚ 20 ਫ਼ੀਸਦੀ ਵਾਧੇ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇਕ ਅਹਿਮ ਮੀਟਿੰਗ ਹੋਈ।

ਜਸਮੇਲ ਸਿੰਘ ਦਿਓਲ, ਗੁਰਜੰਟ ਸਿੰਘ ਖੰਨਾ 21-08-2026
ਲੁਧਿਆਣਾ, 20 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਦੀ ਪਿਛਲੇ 4 ਸਾਲਾਂ ਤੋਂ ਲਟਕ ਰਹੀ ਤਨਖ਼ਾਹਾਂ ਵਿਚ 20 ਫ਼ੀਸਦੀ ਵਾਧੇ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੇ ਫ਼ੈਸਲਿਆਂ ਅਤੇ ਯੂਨੀਅਨ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਜਨਰਲ ਸਕੱਤਰ ਗੁਰਜੰਟ ਸਿੰਘ ਖੰਨਾ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਆਪਣੀ ਹੱਕੀ ਮੰਗ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਸਿਹਤ ਮੰਤਰੀ, ਵਿੱਤ ਮੰਤਰੀ ਅਤੇ ਵਿਭਾਗੀ ਅਧਿਕਾਰੀਆਂ ਨਾਲ ਲਗਭਗ 70 ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਮੀਟਿੰਗ ਵਿਚ ਕਰਮਚਾਰੀਆਂ ਨੂੰ ਸਿਰਫ਼ ਭਰੋਸਾ ਹੀ ਦਿੱਤਾ ਜਾਂਦਾ ਰਿਹਾ ਹੈ ਕਿ ਮੰਗ ਨੂੰ ਜਲਦੀ ਅਮਲੀ ਰੂਪ ਦਿੱਤਾ ਜਾਵੇਗਾ, ਪਰ ਅਫ਼ਸੋਸ ਕਿ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ। ਆਗੂਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕਾਰਾਤਮਿਕ ਰੁਖ਼ ਅਖ਼ਤਿਆਰ ਕਰਦਿਆਂ ਸਬੰਧਿਤ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ 10 ਦਿਨਾਂ ਦੇ ਅੰਦਰ-ਅੰਦਰ ਕਰਮਚਾਰੀਆਂ ਦੀ ਇਸ ਮੰਗ ਨੂੰ ਅਮਲੀ ਰੂਪ ਦੇ ਕੇ ਲਾਗੂ ਕੀਤਾ ਜਾਵੇ। ਜਸਮੇਲ ਦਿਓਲ ਅਤੇ ਗੁਰਜੰਟ ਖੰਨਾ ਨੇ ਸਰਕਾਰ ਅਤੇ ਵਿਭਾਗ ਨੂੰ ਦੋ-ਟੁੱਕ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਿੱਤ ਮੰਤਰੀ ਦੀ ਹਦਾਇਤ ਦੇ ਬਾਵਜੂਦ 10 ਦਿਨਾਂ ਦੇ ਅੰਦਰ ਕਰਮਚਾਰੀਆਂ ਦੀ ਮੰਗ ਨੂੰ ਪੂਰਾ ਨਾ ਕੀਤਾ ਗਿਆ, ਤਾਂ ਸਮੁੱਚੇ ਪੰਜਾਬ ਭਰ ਵਿਚ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀ ਮੁਕੰਮਲ ਕੰਮ ਬੰਦ ਕਰ ਦੇਣਗੇ। ਇਸ ਉਪਰੰਤ ਪੰਜਾਬ ਭਰ ਦੇ ਸਾਰੇ ਕਰਮਚਾਰੀ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਪੱਕਾ ਮੋਰਚਾ (ਧਰਨਾ) ਲਗਾਉਣ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।
ਪਿਛਲੀ ਖ਼ਬਰ ‘ਤੀਆਂ’ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਹਲਕਾ ਕੇਂਦਰੀ ਵਿਚ ਦੋ ਦਾਗ਼ੀ ਪੁਲਿਸ ਅਧਿਕਾਰੀਆਂ ਦੀ ਨਿਯੁਕਤੀ ਸ਼ਹਿਰ ‘ਚ ਚਰਚਾ ਦਾ ਵਿਸ਼ਾ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।