21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

‘ਤੀਆਂ’ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ

ਲੁਧਿਆਣਾ, 20 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਿਯੋਗ ਨਾਲ ਖੰਨਾ ਵਿਖੇ ਚਲਾਏ ਜਾ ਰਹੇ ਟੀ.

ਅਜੀਤ ਡੈਸਕ 21-08-2026
ਲੁਧਿਆਣਾ, 20 ਅਗਸਤ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਿਯੋਗ ਨਾਲ ਖੰਨਾ ਵਿਖੇ ਚਲਾਏ ਜਾ ਰਹੇ ਟੀ.ਆਈ. ਕੰਪੋਜ਼ਿਟ ਪ੍ਰੋਜੈਕਟ ਦੇ ਤਹਿਤ ਡਾ. ਦਵਾਰਕਾ ਨਾਥ ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵਲੋਂ ‘ਤੀਆਂ’ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਧਰਮ-ਪਤਨੀ ਕਮਲਪ੍ਰੀਤ ਕੌਰ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਘੀ ਸਮਾਜ ਸੇਵਿਕਾ ਅਜੀਤ ਕੌਰ, ਹਰਜਿੰਦਰ ਕੌਰ ਅਤੇ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਮਨਜੀਤ ਕੌਰ ਮਾਨ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ। ਸਮਾਗਮ ਦੇ ਆਰੰਭ ਵਿਚ ਸੰਸਥਾ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਮੁੱਖ ਮਹਿਮਾਨ ਸਮੇਤ ਆਏ ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਇੰਦਰਜੀਤ ਸਿੰਘ ਅਤੇ ਜਸਵੰਤ ਸਿੰਘ ਛਾਪਾ ਨੇ ਪੰਜਾਬ ਵਿਚ ਔਰਤਾਂ ਅੰਦਰ ਵੱਧ ਰਹੀ ਨਸ਼ੇ ਦੀ ਲਤ ਅਤੇ ਇਸ ਕਾਰਨ ਪੈਦਾ ਹੋ ਰਹੇ ਗੰਭੀਰ ਸਮਾਜਿਕ ਤੇ ਸਿਹਤ ਸੰਕਟ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਸਥਾ ਜ਼ਮੀਨੀ ਪੱਧਰ ’ਤੇ ਐਚ.ਆਈ.ਵੀ./ਏਡਜ਼ ਦੀ ਰੋਕਥਾਮ, ਮੁਫ਼ਤ ਸਿਹਤ ਜਾਂਚ, ਹਾਈ-ਰਿਸਕ ਗਰੁੱਪਾਂ ਦੀ ਪਛਾਣ ਅਤੇ ਨਸ਼ਾ-ਮੁਕਤੀ ਲਈ ਪੂਰੀ ਤਨਦੇਹੀ ਨਾਲ ਕਾਰਜਸ਼ੀਲ ਹੈ ਅਤੇ ਇਸ ਦੇ ਨਾਲ ਹੀ ਨਸ਼ੇ ਦੇ ਚੁੰਗਲ ਵਿਚ ਫਸੀਆਂ ਔਰਤਾਂ ਦੀ ਗੁਪਤ ਕਾਊਂਸਲਿੰਗ, ਇਲਾਜ, ਮੁੜ-ਵਸੇਬੇ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮਾਂ ਚਲਾ ਰਹੀ ਹੈ ਤਾਂ ਜੋ ਹਰ ਔਰਤ ਨੂੰ ਇਕ ਸੁਰੱਖਿਅਤ, ਸਿਹਤਮੰਦ ਤੇ ਸਵੈ-ਮਾਣ ਵਾਲਾ ਜੀਵਨ ਮਿਲ ਸਕੇ ਅਤੇ ਇਕ ਨਸ਼ਾ-ਮੁਕਤ ਸਮਾਜ ਬਣ ਸਕੇ। ਮੁੱਖ ਮਹਿਮਾਨ ਕਮਲਪ੍ਰੀਤ ਕੌਰ ਸੌਂਦ ਨੇ ਸਾਰਿਆਂ ਨੂੰ ਤੀਆਂ ਦੀ ਵਧਾਈ ਦਿੰਦਿਆਂ ਆਮ ਆਦਮੀ ਪਾਰਟੀ ਸਰਕਾਰ ਵਲੋਂ ‘ਰੰਗਲਾ ਪੰਜਾਬ’, ਨਸ਼ਾ-ਮੁਕਤ ਅਤੇ ਤੰਦਰੁਸਤ ਸੂਬਾ ਬਣਾਉਣ ਲਈ ਲਾਗੂ ਕੀਤੀਆਂ ਜਾ ਰਹੀਆਂ ਲੋਕ-ਭਲਾਈ ਨੀਤੀਆਂ ਤੇ ਸਕੀਮਾਂ ਬਾਰੇ ਦੱਸਿਆ ਅਤੇ ਸੰਸਥਾ ਵਲੋਂ ਜ਼ਮੀਨੀ ਪੱਧਰ ’ਤੇ ਸਿਹਤ ਜਾਗਰੂਕਤਾ ਤੇ ਨਸ਼ਾ ਵਿਰੋਧੀ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮਾਜ ਸੇਵਿਕਾ ਅਜੀਤ ਕੌਰ ਅਤੇ ਹਰਜਿੰਦਰ ਕੌਰ ਨੇ ਵੀ ਆਪਣੇ ਵਿਚਾਰ ਰੱਖਦਿਆਂ ਔਰਤਾਂ ਦੇ ਸਸ਼ਕਤੀਕਰਨ, ਸਵੈ-ਨਿਰਭਰਤਾ, ਹੱਕਾਂ ਅਤੇ ਸਿਹਤ ਸੰਭਾਲ ’ਤੇ ਜ਼ੋਰ ਦਿੱਤਾ। ਸਭਿਆਚਾਰਕ ਪ੍ਰੋਗਰਾਮ ਦੌਰਾਨ ਲੋਕ ਗਾਇਕਾ ਮਨਜੀਤ ਕੌਰ ਮਾਨ ਅਤੇ ਸਥਾਨਕ ਕਲਾਕਾਰਾਂ ਨੇ ਰਵਾਇਤੀ ਲੋਕ ਗੀਤਾਂ, ਬੋਲੀਆਂ ਅਤੇ ਗਿੱਧੇ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਪੂਰੇ ਮਾਹੌਲ ਨੂੰ ਖ਼ੂਬ ਰੰਗੀਨ ਬਣਾਇਆ। ਪ੍ਰੋਗਰਾਮ ਦੇ ਅੰਤ ਵਿਚ ਆਯੋਜਕਾਂ ਵਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਸਫਲ ਪ੍ਰਬੰਧਨ ਅਤੇ ਸੰਚਾਲਨ ਵਿਚ ਪ੍ਰੋਜੈਕਟ ਅਫ਼ਸਰ ਮਨੀਸ਼ ਠਾਕੁਰ, ਡਾ. ਕੇ.ਐਲ. ਪਰਨਾਮੀ, ਮਨੀਸ਼ਾ, ਅਲੀਸ਼ਾ ਅਗਰਵਾਲ, ਰਵਦੀਪ ਕੌਰ, ਇੰਦਰਜੀਤ ਕੌਰ, ਦਲਜੀਤ ਸਿੰਘ, ਕਮਲਪ੍ਰੀਤ ਕੌਰ, ਪਰਵੀਨ ਕੌਰ, ਮਨਪ੍ਰੀਤ ਸਿੰਘ ਅਤੇ ਮਨਪ੍ਰੀਤ ਕਪਲਿਸ਼ ਨੇ ਸ਼ਲਾਘਾਯੋਗ ਅਤੇ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਸਰਕਾਰ ਅਦਾਲਤੀ ਹੁਕਮਾਂ ਨੂੰ ਦੇਖਦੇ ਹੋਏ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਦੇਵੇ-ਪ੍ਰਧਾਨ ਸਵਰਨ ਸਿੰਘ ਅਗਲੀ ਖ਼ਬਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੀਆਂ ਮੰਗਾਂ ਨੂੰ ਵਿੱਤ ਮੰਤਰੀ ਵਲੋਂ 10 ਦਿਨਾਂ ’ਚ ਲਾਗੂ ਕਰਨ ਦੀ ਹਦਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।