ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਦੇ ਹਿੱਤਾਂ ਦੀ ਗੱਲ ਕੀਤੀ-ਵੈਦ, ਦਿਓਲ
ਲਾਡੋਵਾਲ, 21 ਅਗਸਤ (ਬਲਬੀਰ ਸਿੰਘ ਰਾਣਾ)-ਕਾਂਗਰਸ ਪਾਰਟੀ ਨੇ ਹਮੇਸ਼ਾ ਹਰ ਵਰਗ ਦੇ ਲੋਕਾਂ ਨੂੰ ਸੁਖ ਸਹੂਲਤਾਂ ਦੇ ਕੇ ਨਿਵਾਜਿਆ, ਦੇਸ਼ ਦੀ ਆਨ-ਸ਼ਾਨ ਲਈ ਵੱਡੀਆਂ ਕੁਰਬਾਨੀਆਂ ਦੇ ਕਿ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਹਕੂਕ ਦਿਵਾਏ। ਇਹ ਸ਼ਬਦ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਬਲਾਕ ਪ੍ਰਧਾਨ ਤੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।
ਕ
ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਦੇ ਹਿੱਤਾਂ ਦੀ ਗੱਲ ਕੀਤੀ-ਵੈਦ, ਦਿਓਲ
ਸੰਤ ਬਾਬਾ ਸੁਚਾ ਸਿੰਘ ਦੀ 24ਵੀਂ ਬਰਸੀ ਸਬੰਧੀ ਸਮਾਗਮ
22-08-2026
ਲਾਡੋਵਾਲ, 21 ਅਗਸਤ (ਬਲਬੀਰ ਸਿੰਘ ਰਾਣਾ)-ਕਾਂਗਰਸ ਪਾਰਟੀ ਨੇ ਹਮੇਸ਼ਾ ਹਰ ਵਰਗ ਦੇ ਲੋਕਾਂ ਨੂੰ ਸੁਖ ਸਹੂਲਤਾਂ ਦੇ ਕੇ ਨਿਵਾਜਿਆ, ਦੇਸ਼ ਦੀ ਆਨ-ਸ਼ਾਨ ਲਈ ਵੱਡੀਆਂ ਕੁਰਬਾਨੀਆਂ ਦੇ ਕਿ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਹਕੂਕ ਦਿਵਾਏ। ਇਹ ਸ਼ਬਦ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਬਲਾਕ ਪ੍ਰਧਾਨ ਤੇ ਸਾਬਕਾ ਸਰਪੰਚ ਬਾਦਸ਼ਾਹ ਸਿੰਘ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਰੇਕ ਵਰਗ ਅਤੇ ਧਰਮ ਦੇ ਲੋਕਾਂ ਨੂੰ ਆਪਣੇ ਨਾਲ ਜੋੜਿਆ ਅਤੇ ਉਸਦਾ ਦਿਲੋਂ ਸਤਿਕਾਰ ਵੀ ਕੀਤਾ, ਜਿਸ ਕਰਕੇ ਲੋਕ ਇਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਆਪਣੇ ਦੇਸ਼ ਅਤੇ ਦੇਸ਼ ਵਾਸੀਆਂ ਦੇ ਹਿਤ ਦੀ ਗੱਲ ਕੀਤੀ। ਵੈਦ ਅਤੇ ਦਿਓਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਦਾ ਲੋਕ ਅੱਜ ਵੀ ਅਨੰਦ ਮਾਣ ਰਹੇ ਹਨ। ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਜੰਗੀ ਪੱਧਰ ’ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ, ਕਿਉਂਕਿ ਕਾਂਗਰਸ ਇਕ ਅਜਿਹੀ ਪਾਰਟੀ ਹੈ, ਜਿਸ ਨੇ ਬਗੈਰ ਕਿਸੇ ਭੇਦਭਾਵ ਦੇ ਪੰਜਾਬ ਅੰਦਰ ਚਹੁਮੁਖੀ ਵਿਕਾਸ ਦੇ ਝੰਡੇ ਗੱਡੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦੇਸ਼ ਵਿਚ ਵੱਡੇ ਪ੍ਰੋਜੈਕਟ ਲਗਾ ਕੇ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਚੰਗੀਆਂ ਨੀਤੀਆਂ ਅਤੇ ਕਾਂਗਰਸ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਦੇ ਆਧਾਰ ’ਤੇ ਆਗਾਮੀ 2027 ਦੀਆਂ ਚੋਣਾਂ ਲੜੀਆਂ ਜਾਣਗੀਆਂ ਅਤੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਮਰ ਕੱਸੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨਾਲ ਚਟਾਨ ਬਣ ਕੇ ਨਾਲ ਖੜਨਗੇ ਅਤੇ ਭਾਰੀ ਬਹੁਮਤ ਨਾਲ ਜਿਤਾ ਕੇ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਉਣਗੇ ਕਿਉਂਕਿ ਕਾਂਗਰਸ ਪਾਰਟੀ ਨੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਅਨੇਕਾਂ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਲਾਗੂ ਕੀਤੀਆਂ ਜਿਨ੍ਹਾਂ ਦਾ ਲੋਕਾਂ ਨੇ ਰੱਜ ਕੇ ਆਨੰਦ ਮਾਣਿਆ।