22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਵਿਆਹੁਤਾ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਵਿਆਹੁਤਾ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਮਾਮਲੇ ਵਿਚ ਉਸਦੇ ਮਾਂ ਪਿਓ ਅਤੇ ਭਰਾ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਔਰਤ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

ਅਜੀਤ ਡੈਸਕ 22-08-2026
ਲੁਧਿਆਣਾ, 21 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਵਿਆਹੁਤਾ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਮਾਮਲੇ ਵਿਚ ਉਸਦੇ ਮਾਂ ਪਿਓ ਅਤੇ ਭਰਾ ਸਮੇਤ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਔਰਤ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਉਸ ਦੀ ਮਾਂ ਅਨੀਤਾ ਗੁਪਤਾ, ਪਿਤਾ ਬੋਧੀ ਗੁਪਤਾ, ਭਰਾ ਕ੍ਰਿਸ਼ਨ ਗੁਪਤਾ ਅਤੇ ਉਨ੍ਹਾਂ ਦੇ ਸਾਥੀ ਦੀਪਕ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੇ ਵਿਆਹ ਤੋਂ ਬਾਅਦ ਕਥਿਤ ਦੋਸ਼ੀਆਂ ਨੇ ਉਸ ਨੂੰ ਸਹੁਰੇ ਘਰ ਵਿਚ ਨਹੀਂ ਜਾਣ ਦਿੱਤਾ ਅਤੇ ਆਪਣੇ ਪਾਸ ਹੀ ਜ਼ਬਰਦਸਤੀ ਰੱਖ ਲਿਆ। ਬਾਅਦ ਵਿਚ ਕਥਿਤ ਦੋਸ਼ੀ ਉਸ ਨੂੰ ਡਰਾ ਧਮਕਾ ਕੇ ਉਸ ਪਾਸੋਂ ਦੇਹ ਵਪਾਰ ਦਾ ਧੰਦਾ ਕਰਵਾਉਣ ਲੱਗ ਪਏ। ਸ਼ਿਕਾਇਤਕਰਤਾ ਵਲੋਂ ਬੀਤੇ ਦਿਨ ਇਹ ਸਾਰਾ ਮਾਮਲਾ ਪੁਲਿਸ ਦੇ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਦੇ 3 ਕੰਪਿਊਟਰ ਕਰਮਚਾਰੀਆਂ ’ਤੇ ਸਰਕਾਰੀ ਸ਼ਿਕੰਜਾ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮਜ਼ਬੂਤੀ ਲਈ ਇਯਾਲੀ ਤੇ ਸ਼ਿਵਾਲਿਕ ਵਲੋਂ ਸਰਗਰਮੀਆਂ ਜ਼ੋਰਾਂ ’ਤੇ-ਸਰਪੰਚ ਢੇਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।