ਕੰਪਨੀ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕੰਪਨੀ ਨਾਲ 63 ਲੱਖ ਦੀ ਧੋਖਾਧੜੀ ਕਰਨ ਸਬੰਧੀ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਜਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪ੍ਰਵੇਸ਼ ਵਾਸੀ ਇੰਦਰ ਨਗਰ ਅਤੇ ਅਤੁਲ ਵਾਸੀ ਸੀਤਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕੰਪਨੀ ਨਾਲ 63 ਲੱਖ ਦੀ ਧੋਖਾਧੜੀ ਕਰਨ ਸਬੰਧੀ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅੰਮ੍ਰਿਤਸਰ ਦੇ ਰਹਿਣ ਵਾਲੇ ਹਰਜਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪ੍ਰਵੇਸ਼ ਵਾਸੀ ਇੰਦਰ ਨਗਰ ਅਤੇ ਅਤੁਲ ਵਾਸੀ ਸੀਤਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਕੰਪਨੀ ਦੇ ਮੁਲਾਜ਼ਮ ਹਨ ਅਤੇ ਪਿਛਲੇ ਕੁੱਝ ਸਮੇਂ ਦੌਰਾਨ ਇਹਨਾਂ ਕਥਿਤ ਦੋਸ਼ੀਆਂ ਵਲੋਂ ਕੰਪਨੀ ਦੀ 63 ਲੱਖ 69000 ਦੀ ਰਕਮ ਨੂੰ ਖੁਰਦ ਬੁਰਦ ਕਰ ਦਿੱਤਾ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ।