ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦੇ ਪੂਰੇ ਕਰਕੇ ਲੋਕਾਂ ’ਚ ਚੰਗਾ ਆਧਾਰ ਬਣਾਇਆ-ਹਰਪ੍ਰੀਤ ਕੌਰ ਗਰੇਵਾਲ
ਭਾਮੀਆਂ ਕਲਾਂ, 22 ਅਗਸਤ (ਜਤਿੰਦਰ ਭੰਬੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਚੱਲ ਰਹੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਅਤੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਕੌਂਸਲ ਦੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬੀਬੀ ਹਰਪ੍ਰੀਤ ਕੌਰ ਗਰੇਵਾਲ ਅਤੇ ਸੀਨੀਅਰ ਆਪ ਆਗੂ ਇੰਦਰਪਾਲ ਸਿੰਘ ਗਰੇਵਾਲ ਨੇ ਕੀਤਾ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਇੰਦਰਪਾਲ ਸਿੰਘ ਗਰੇਵਾਲ, ਹਰਪ੍ਰੀਤ ਕੌਰ ਗਰੇਵਾਲ
23-08-2026