24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਦਿਆਰਥੀਆਂ ਲਈ ਕਰਵਾਇਆ ਇੰਟਰਐਕਟਿਵ ਸੈਸ਼ਨ

ਲੁਧਿਆਣਾ, 23 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਮਾਡਲ ਟਾਊਨ, ਲੁਧਿਆਣਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਵਲੋਂ ਆਈ. ਏ.

ਅਜੀਤ ਡੈਸਕ 24-08-2026
ਲੁਧਿਆਣਾ, 23 ਅਗਸਤ (ਜਸਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ, ਮਾਡਲ ਟਾਊਨ, ਲੁਧਿਆਣਾ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਵਲੋਂ ਆਈ.ਏ. ਕਿਊ. ਸੀ. ਦੇ ਸਹਿਯੋਗ ਨਾਲ ਐਨੀਮੇਸ਼ਨ, ਵੀਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ ਖੇਤਰ ਬਾਰੇ ਇਕ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ। ਜੀ ਇੰਸਟੀਚਿਊਟ ਆਫ਼ ਕਰੀਏਟਿਵ ਆਰਟਸ ਤੋਂ ਰਵੀਨਾ ਸਹਿਗਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਐਨੀਮੇਸ਼ਨ, ਵੀਜ਼ੂਅਲ ਇਫੈਕਟਸ, ਗੇਮਿੰਗ, ਗ੍ਰਾਫਿਕ ਡਿਜ਼ਾਈਨ ਅਤੇ ਡਿਜੀਟਲ ਕਨਟੈਂਟ ਵਿਚ ਕਰੀਅਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਔਰੇਂਜ ਇਕਾਨਮੀ ਦੀ ਵਧ ਰਹੀ ਮਹੱਤਤਾ ਬਾਰੇ ਵੀ ਦੱਸਿਆ ਅਤੇ ਵਿਦਿਆਰਥੀਆਂ ਨੂੰ ਤਕਨੀਕੀ, ਰਚਨਾਤਮਿਕ ਅਤੇ ਉਦਯੋਗਿਕ ਹੁਨਰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਮਨਿਤਾ ਕਾਹਲੋਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਨਵੇਂ ਕਰੀਅਰ ਮੌਕਿਆਂ ਨਾਲ ਜਾਣੂ ਕਰਵਾਉਣ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਇਸ ਸਮਾਗਮ ਦਾ ਪ੍ਰਬੰਧ ਡੇਜ਼ੀ ਵਾਧਵਾ, ਸਤਵੰਤ ਕੌਰ ਅਤੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਦੇ ਅਧਿਆਪਕਾਂ ਵਲੋਂ ਕੀਤਾ ਗਿਆ।
ਪਿਛਲੀ ਖ਼ਬਰ ਇਕਾਈ ਹਸਪਤਾਲ ਵਿਖੇ ਰਾਸ਼ਟਰੀ ਸਰਜੀਕਲ ਓਨਕੋਲੋਜੀ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ‘ਪਾਰਟੀਸ਼ਨ ਹੌਰਰਜ਼ ਰਿਮੈਂਬਰੰਸ ਡੇ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।