24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਦੀਆਂ ਲੜਕੀਆਂ ਵੱਲੋਂ ਜ਼ਿਲਾ ਪੱਧਰੀ ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ

ਰਾੜਾ ਸਾਹਿਬ, 23 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੀਆਂ ਲੜਕੀਆਂ ਦੀਆਂ ਫੁੱਟਬਾਲ ਟੀਮਾਂ ਨੇ ਜ਼ਿਲਾ ਪੱਧਰੀ ਖੇਡਾਂ ਵਿਚ ਆਪਣੇ ਹੁਨਰ ਦਾ ਲੋਹਾ ਮੰਨਵਾਉਂਦੇ ਹੋਏ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਿੰਡ ਭਮੱਦੀ ਅਤੇ ਮੋਹਨਪੁਰ (ਖੰਨਾ) ਵਿਖੇ ਖੇਡੇ ਗਏ ਜ਼ਿਲਾ ਫੁੱਟਬਾਲ ਟੂਰਨਾਮੈਂਟ ਦੌਰਾਨ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-14 ਟੀਮ ਨੇ ਤੀਜਾ ਅਤੇ ਅੰਡਰ-19 ਟੀਮ ਨੇ ਚੌਥਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।

ਅਜੀਤ ਡੈਸਕ 24-08-2026
ਰਾੜਾ ਸਾਹਿਬ, 23 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੀਆਂ ਲੜਕੀਆਂ ਦੀਆਂ ਫੁੱਟਬਾਲ ਟੀਮਾਂ ਨੇ ਜ਼ਿਲਾ ਪੱਧਰੀ ਖੇਡਾਂ ਵਿਚ ਆਪਣੇ ਹੁਨਰ ਦਾ ਲੋਹਾ ਮੰਨਵਾਉਂਦੇ ਹੋਏ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪਿੰਡ ਭਮੱਦੀ ਅਤੇ ਮੋਹਨਪੁਰ (ਖੰਨਾ) ਵਿਖੇ ਖੇਡੇ ਗਏ ਜ਼ਿਲਾ ਫੁੱਟਬਾਲ ਟੂਰਨਾਮੈਂਟ ਦੌਰਾਨ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-14 ਟੀਮ ਨੇ ਤੀਜਾ ਅਤੇ ਅੰਡਰ-19 ਟੀਮ ਨੇ ਚੌਥਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਅੰਡਰ-14 ਸ਼੍ਰੇਣੀ ਵਿਚ ਸਕੂਲ ਦੀਆਂ 8 ਅਤੇ ਅੰਡਰ-17 ਵਿਚ 4 ਖਿਡਾਰਣਾਂ ਨੇ ਹਿੱਸਾ ਲੈ ਕੇ ਟੀਮਾਂ ਦੀ ਇਸ ਇਤਿਹਾਸਕ ਸਫ਼ਲਤਾ ਵਿਚ ਅਹਿਮ ਯੋਗਦਾਨ ਪਾਇਆ। ਖਿਡਾਰੀਆਂ ਦੀ ਇਸ ਬਿਹਤਰੀਨ ਕਾਰਗੁਜ਼ਾਰੀ ਪਿੱਛੇ ਖੇਡ ਕੋਚ ਗੁਰਮੀਤ ਕੌਰ ਅਤੇ ਗੋਪੀ ਥਾਪਾ ਦੀ ਅਣਥੱਕ ਮਿਹਨਤ, ਯੋਗ ਮਾਰਗਦਰਸ਼ਨ ਅਤੇ ਨਿਰੰਤਰ ਹੌਸਲਾ ਅਫ਼ਜ਼ਾਈ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਘਾਲਣਾ, ਜਜ਼ਬੇ ਅਤੇ ਦ੍ਰਿੜਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਹੋਰ ਵੱਡੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਲੋਕ ਆਪ-ਮੁਹਾਰੇ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਲਈ ਕਾਹਲੇ-ਬਲਵੀਰ ਸਿੰਘ ਮਾਨ ਅਗਲੀ ਖ਼ਬਰ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕਰਨ ਲਈ ਹੋਈ ਉਤਾਵਲੀ-ਕੌਂਸਲਰ ਸ਼ੇਰੀ ਸ਼ੇਰੀ ਨੇ ਜਨਮ ਦਿਨ ’ਤੇ ਨਿੱਜੀ ਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।