24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਐਨ. ਪੀ. ਕੇ. ਖਾਦ ਦੇ ਭਾਅ ’ਚ ਵਾਧੇ ਦੀ ਕਿਸਾਨ ਆਗੂਆਂ ਵਲੋਂ ਨਿੰਦਾ

ਕੁਹਾੜਾ, 23 ਅਗਸਤ (ਸੰਦੀਪ ਸਿੰਘ ਕੁਹਾੜਾ)-ਐਨ. ਪੀ.

ਅਜੀਤ ਡੈਸਕ 24-08-2026
ਕੁਹਾੜਾ, 23 ਅਗਸਤ (ਸੰਦੀਪ ਸਿੰਘ ਕੁਹਾੜਾ)-ਐਨ. ਪੀ. ਕੇ. ਖਾਦ ਦੀ ਕੀਮਤ ਵਿੱਚ ਹੋਏ ਵਾਧੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਸਖ਼ਤ ਰੋਸ ਪ੍ਰਗਟ ਕੀਤਾ ਹੈ। ਯੂਨੀਅਨ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਪੈ੍ਰੱਸ ਸਕੱਤਰ ਈਰਿੰਦਰ ਸਿੰਘ ਜੌਲੀ ਜੰਡਿਆਲੀ ਅਤੇ ਮੀਤ ਪ੍ਰਧਾਨ ਪਮਨਦੀਪ ਸਿੰਘ ਗਰੇਵਾਲ ਨੇ ਸਰਕਾਰ ਅਤੇ ਖਾਦ ਕੰਪਨੀਆਂ ਤੋਂ ਵਧੀਆਂ ਕੀਮਤਾਂ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਸ ਵਾਧੇ ਨੂੰ ਵਾਪਸ ਨਾ ਲਿਆ ਗਿਆ ਤਾਂ ਕਿਸਾਨ ਸੜਕਾਂ ‘ਤੇ ਉੱਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਕਣਕ ਅਤੇ ਆਲੂ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਤੋਂ ਪਹਿਲਾਂ ਹੀ ਖਾਦ ਦੇ ਭਾਅ ਵਧਣ ਨਾਲ ਕਿਸਾਨਾਂ ‘ਤੇ ਵਾਧੂ ਆਰਥਿਕ ਬੋਝ ਪਵੇਗਾ। ਉਨ੍ਹਾਂ ਦੱਸਿਆ ਕਿ ਐਨ. ਪੀ. ਕੇ. ਖਾਦ ਦਾ ਗੱਟਾ ਪਹਿਲਾਂ 1700 ਰੁਪਏ ਦਾ ਸੀ, ਜਿਸ ਦੀ ਕੀਮਤ ਵਧਾ ਕੇ 2250 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀ ਲਈ ਵਰਤੀਆਂ ਜਾਣ ਵਾਲੀਆਂ ਖਾਦਾਂ, ਡੀਜ਼ਲ ਅਤੇ ਹੋਰ ਲਾਗਤਾਂ ਮਹਿੰਗੀਆਂ ਹੋ ਰਹੀਆਂ ਹਨ, ਜਦਕਿ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਉਚਿੱਤ ਮੁੱਲ ਨਹੀਂ ਮਿਲ ਰਿਹਾ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ‘ਤੇ ਵੱਧ ਤੋਂ ਵੱਧ ਸਬਸਿਡੀ ਦਿੱਤੀ ਜਾਵੇ ਅਤੇ ਵਧੀਆਂ ਕੀਮਤਾਂ ਨੂੰ ਵਾਪਸ ਕਰਵਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਖਾਦ ਕੰਪਨੀਆਂ ਵਲੋਂ ਵਧਾਏ ਰੇਟ ਵਾਪਸ ਨਾ ਲਏ ਗਏ ਤਾਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੇਰਪੁਰ ਖੁਰਦ ਵਿਖੇ ਦਿੱਤਾ ਧਰਨਾ ਕੌਂਸਲਰ ਜਸਵਿੰਦਰ ਸਿੰਘ ਵੀਰੂ ਤੇ ਹ... ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਦੀ ਅੰਡਰ-14 ਫੁੱਟਬਾਲ ਟੀਮ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ ’ਤੇ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।