24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਸ਼ੇਰਪੁਰ ਖੁਰਦ ਵਿਖੇ ਦਿੱਤਾ ਧਰਨਾ ਕੌਂਸਲਰ ਜਸਵਿੰਦਰ ਸਿੰਘ ਵੀਰੂ ਤੇ ਹੈਪੀ ਸ਼ੇਰਪੁਰੀਆ ਨੂੰ ਸੌਂਪਿਆ ਮੰਗ ਪੱਤਰ

ਢੰਡਾਰੀ ਕਲਾਂ/ਲੁਧਿਆਣਾ, 23 ਅਗਸਤ (ਜਸਵੀਰ ਸਿੰਘ ਬੰਗਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਸਿੱਖਿਆ ਵਿਭਾਗ (ਇੰਟਕ) ਨੇ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਵਾਰਡ ਨੰਬਰ 32 ਅਧੀਨ ਆਉਂਦੇ ਇਲਾਕੇ ਸ਼ੇਰਪੁਰ ਖੁਰਦ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਮਨਜੀਤ ਕੌਰ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਦੀ ਤਨਖਾਹ 3 ਹਜ਼ਾਰ ਰੁਪਏ ਤੋਂ ਘੱਟ ਹੈ, ਜਦ ਕਿ ਹਰਿਆਣਾ ਸਰਕਾਰ ਵਲੋਂ ਵਰਕਰਾਂ ਨੂੰ 7 ਹਜ਼ਾਰ ਰੁਪਏ ਭੱਤਾ ਦਿੱਤਾ ਜਾ ਰਿਹਾ ਹੈ।

ਭਾਈ ਗੁਰਦਾਸ ਜੀ ਪੰਥ ਦੇ ਮਹਾਨ ਵਿਦਵਾਨ ਤੇ ਲਿਖਾਰੀ ਸਨ - ਭੁਪਿੰਦਰ ਸਿੰਘ 24-08-2026
ਢੰਡਾਰੀ ਕਲਾਂ/ਲੁਧਿਆਣਾ, 23 ਅਗਸਤ (ਜਸਵੀਰ ਸਿੰਘ ਬੰਗਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਸਿੱਖਿਆ ਵਿਭਾਗ (ਇੰਟਕ) ਨੇ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਵਾਰਡ ਨੰਬਰ 32 ਅਧੀਨ ਆਉਂਦੇ ਇਲਾਕੇ ਸ਼ੇਰਪੁਰ ਖੁਰਦ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਮਨਜੀਤ ਕੌਰ ਨੇ ਕਿਹਾ ਕਿ ਮਿਡ-ਡੇ-ਮੀਲ ਵਰਕਰਾਂ ਦੀ ਤਨਖਾਹ 3 ਹਜ਼ਾਰ ਰੁਪਏ ਤੋਂ ਘੱਟ ਹੈ, ਜਦ ਕਿ ਹਰਿਆਣਾ ਸਰਕਾਰ ਵਲੋਂ ਵਰਕਰਾਂ ਨੂੰ 7 ਹਜ਼ਾਰ ਰੁਪਏ ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿਡ-ਡੇ-ਮੀਲ ਵਰਕਰਾਂ ਦੀ ਤਨਖਾਹ 10 ਹਜ਼ਾਰ ਰੁਪਏ ਜਾਂ ਡੀ.ਸੀ. ਰੇਟ ’ਤੇ ਦਿੱਤੀ ਜਾਵੇ, ਸਾਲ ਵਿਚ ਦੋ ਵਰਦੀਆਂ ਦਿੱਤੀਆਂ ਜਾਣ, ਮਿਡ-ਡੇ-ਮੀਲ ਵਰਕਰਾਂ ਤੋਂ ਵਾਧੂ ਕੰਮ ਨਾ ਲਿਆ ਜਾਵੇ, ਕੰਮ ਪੂਰਾ ਹੋਣ ਤੇ ਸਕੂਲ ਬਿਠਾਉਣ ਦੀ ਥਾਂ ਛੁੱਟੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸਾਡਾ ਕੰਮ ਗੈਸ ਦੀ ਵਰਤੋਂ ਕਰਨ ਵਾਲਾ ਹੈ, ਇਸ ਲਈ ਕਿਸੇ ਸਮੇਂ ਵੀ ਕੋਈ ਘਟਨਾ ਵਾਪਰ ਸਕਦੀ ਹੈ, ਇਸ ਲਈ ਘੱਟੋ-ਘੱਟ ਪੰਜ ਲੱਖ ਦਾ ਬੀਮਾ ਕੀਤਾ ਜਾਵੇ। ਇਸ ਮੌਕੇ ਵਾਰਡ ਨੰਬਰ 32 ਦੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਅਤੇ ਵਾਰਡ ਨੰਬਰ 27 ਦੇ ਕੌਂਸਲਰ ਪਤੀ ਹੈਪੀ ਸ਼ੇਰਪੁਰੀਆ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਮਿਡ-ਡੇ-ਮੀਲ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆਂ ਅਤੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਉਣ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਵੀਰੂ ਤੇ ਹੈਪੀ ਸ਼ੇਰਪੁਰੀਆ ਨੇ ਸਰਕਾਰੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਮਿਡ-ਡੇ-ਮੀਲ ਵਰਕਰਾਂ ਨਾਲ ਸਕੂਲ ਸਟਾਫ਼ ਵਾਂਗ ਹੀ ਵਰਤਾਓ ਕੀਤਾ ਜਾਵੇ। ਉਨ੍ਹਾਂ ਮਿਡ-ਡੇ-ਮੀਲ ਵਰਕਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਕੂਲਾਂ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਮਿਡ-ਡੇ-ਮੀਲ ਵਰਕਰਾਂ ਨੇ ਕੌਂਸਲਰ ਵੀਰੂ ਅਤੇ ਹੈਪੀ ਸ਼ੇਰਪੁਰੀਆ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਬਲਦੇਵ ਕ੍ਰਿਸ਼ਨ ਮੌਦਗਿੱਲ, ਤਰਲੋਕ ਗੁਪਤਾ, ਕਰਤਾਰ ਸਿੰਘ ਬਿੱਟੂ, ਹਰਪ੍ਰੀਤ ਸਿੰਘ, ਗੁਰਜੋਤ ਸਿੰਘ, ਗੁਰਮੀਤ ਸਿੰਘ, ਮਿੰਟੂ ਸ਼ੇਰਪੁਰੀਆ, ਗੁਰਵੀਰ ਸਿੰਘ, ਭੁਪਿੰਦਰ ਸਿੰਘ, ਸੀਮਾ ਰਾਣੀ, ਬਿੰਦਰ ਕੌਰ, ਬਲਜਿੰਦਰ ਕੌਰ, ਬਲਵਿੰਦਰ ਸਿੰਘ ਆਦਿ ਬੁਲਾਰਿਆਂ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਪਰਮਜੀਤ ਕੌਰ, ਬੇਬੀ, ਸੁਨੀਤਾ ਦੇਵੀ, ਸ਼ੀਲਾ ਦੇਵੀ, ਬਲਵਿੰਦਰ ਕੌਰ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੂੜਾ ਡੰਪ ’ਤੇ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 18 ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਐਨ. ਪੀ. ਕੇ. ਖਾਦ ਦੇ ਭਾਅ ’ਚ ਵਾਧੇ ਦੀ ਕਿਸਾਨ ਆਗੂਆਂ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।