25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਾਈ ਪਬਲਿਕ ਸਕੂਲ ਵਿਖੇ ਮਨਾਇਆ ਤੀਜ ਦਾ ਤਿਉਹਾਰ

ਡਾਬਾ/ਲੁਹਾਰਾ, 24 ਅਗਸਤ (ਕੁਲਵੰਤ ਸਿੰਘ ਸੱਪਲ)-ਸਾਈਂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰਕ ਪਹਿਰਾਵੇ ਵਿਚ ਸਜ-ਧਜ ਕੇ ਭਾਗ ਲਿਆ।

ਅਜੀਤ ਡੈਸਕ 25-08-2026
ਡਾਬਾ/ਲੁਹਾਰਾ, 24 ਅਗਸਤ (ਕੁਲਵੰਤ ਸਿੰਘ ਸੱਪਲ)-ਸਾਈਂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸਭਿਆਚਾਰਕ ਪਹਿਰਾਵੇ ਵਿਚ ਸਜ-ਧਜ ਕੇ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ, ਲੋਕ-ਗੀਤ ਅਤੇ ਲੋਕ-ਨਾਚ ਪੇਸ਼ ਕਰਕੇ ਖ਼ੂਬ ਰੌਣਕਾਂ ਲਾਈਆਂ। ਇਸ ਮੌਕੇ ਮਿਸ ਤੀਜ, ਮਹਿੰਦੀ ਅਤੇ ਗਰੁੱਪ ਡਾਂਸ ਆਦਿ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਪੰਜਾਬੀ ਸਭਿਆਚਾਰ ਪ੍ਰਤੀ ਪਿਆਰ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਗਰੁੱਪ-1 ਵਿਚ ਮਨਸੀਰਤ ਕੌਰ ਨੇ ਮਿਸ ਤੀਜ ਦਾ ਖ਼ਿਤਾਬ ਹਾਸਲ ਕੀਤਾ, ਜਦਕਿ ਸਿਮਰਨ ਕੌਰ ਪਹਿਲੀ ਰਨਰਅੱਪ ਅਤੇ ਏਕਮਪ੍ਰੀਤ ਕੌਰ ਦੂਜੀ ਰਨਰਅੱਪ ਰਹੀ। ਗਰੁੱਪ-2 ਵਿਚ ਗੁਰਵੀਰ ਕੌਰ ਨੇ ਮਿਸ ਤੀਜ ਦਾ ਖ਼ਿਤਾਬ ਆਪਣੇ ਨਾਮ ਕੀਤਾ, ਕਿਹਨੂਰ ਕੌਰ ਪਹਿਲੀ ਰਨਰਅੱਪ ਅਤੇ ਕਸ਼ਿਸ਼ ਦੂਜੀ ਰਨਰਅੱਪ ਰਹੀ। ਗਰੁੱਪ-3 ਵਿਚ ਮੌਸਮਿਨ ਨੇ ਮਿਸ ਤੀਜ ਦਾ ਖ਼ਿਤਾਬ ਜਿੱਤਿਆ, ਅਨਮੋਲਜੋਤ ਕੌਰ ਪਹਿਲੀ ਰਨਰਅੱਪ ਰਹੀ, ਜਦਕਿ ਰਿਧਮ ਬੇਦੀ ਅਤੇ ਤਪੱਸਿਆ ਨੇ ਸਾਂਝੇ ਤੌਰ ’ਤੇ ਦੂਜੀ ਰਨਰਅੱਪ ਦੀ ਪੁਜ਼ੀਸ਼ਨ ਹਾਸਲ ਕੀਤੀ। ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਅਨੁਰਾਗ ਅਰੋੜਾ, ਵਾਈਸ ਪ੍ਰਿੰਸੀਪਲ ਮਮਤਾ ਵਰਮਾ ਅਤੇ ਪ੍ਰਾਇਮਰੀ ਕੋਆਰਡੀਨੇਟਰ ਏਕਤਾ ਵਰਮਾ ਦੀ ਦੇਖ-ਰੇਖ ਵਿਚ ਸਮੂਹ ਅਧਿਆਪਕਾਂ ਦੀ ਮਿਹਨਤ ਰੰਗ ਲਿਆਈ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸਰੋਜ ਮੰਨਨ ਨੇ ਵਿਦਿਆਰਥੀਆਂ ਨੂੰ ਪੰਜਾਬ ਦੇ ਮੌਸਮੀ ਤਿਉਹਾਰ ਤੀਜ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਅਜਿਹੇ ਸਭਿਆਚਾਰਕ ਪ੍ਰੋਗਰਾਮ ਹੀ ਇਕ ਮਹੱਤਵਪੂਰਨ ਸਾਧਨ ਹਨ, ਜਿਨ੍ਹਾਂ ਰਾਹੀਂ ਅਸੀਂ ਆਪਣੇ ਬੱਚਿਆਂ ਨੂੰ ਪੰਜਾਬ ਦੇ ਅਮੀਰ ਵਿਰਸੇ, ਰਵਾਇਤੀ ਪਹਿਰਾਵੇ ਅਤੇ ਸਭਿਆਚਾਰ ਨਾਲ ਜੋੜ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸਾਡੇ ਜੀਵਨ ਦੇ ਹਰ ਪਹਿਲੂ ’ਤੇ ਪੱਛਮੀ ਸਭਿਆਚਾਰ ਦਾ ਪ੍ਰਭਾਵ ਵੱਧ ਰਿਹਾ ਹੈ, ਇਸ ਲਈ ਅਜਿਹੇ ਪ੍ਰੋਗਰਾਮ ਕਰਵਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਅੰਤ ਵਿਚ ਪ੍ਰਿੰਸੀਪਲ ਅਨੁਰਾਗ ਅਰੋੜਾ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਕਾਲਜ ਆਫ਼ ਡੇਅਰੀ ਅਤੇ ਫੂਡ ਸਾਇੰਸ ਟੈਕਨਾਲੋਜੀ ਵਿਖੇ ਮਨਾਇਆ ਗਿਆ ਐਂਟੀ-ਰੈਗਿੰਗ ਹਫ਼ਤਾ ਅਗਲੀ ਖ਼ਬਰ ਅਧਿਕਾਰੀਆਂ ਦੇ ਸਮੇਂ ਸਿਰ ਨਾ ਆਉਣ ਕਾਰਨ ਤਹਿਸੀਲ ਉੱਤਰੀ ਦਾ ਕੰਮਕਾਜ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।