26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਰਕਾਰੀ ਮੁਲਾਜ਼ਮਾਂ ਦਾ ਮਹਾਂ-ਸੰਗਰਾਮ ਭਲਕੇ-ਆਗੂ

ਲੁਧਿਆਣਾ, 25 ਅਗਸਤ (ਜਤਿੰਦਰ ਭੰਬੀ)- ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਮੁਲਾਜ਼ਮ ਮੰਚ ਵਲੋਂ 27 ਅਗਸਤ ਨੂੰ ਮਹਾਂ-ਸੰਗਰਾਮ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਆਗੂਆਂ ਨੇ ਦੱਸਿਆ ਕਿ ਇਸ ਮਹਾਂ-ਸੰਗਰਾਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਲੁਧਿਆਣਾ ਦੀਆਂ ਸਾਰੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਜ਼ਿਲ੍ਹਾ ਕਚਹਿਰੀ ਦੇ ਪੈਨਸ਼ਨਰ ਭਵਨ ਵਿਖੇ ਹੋਈ, ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਜ਼ਿਲ੍ਹੇ ਦਾ ਸਾਂਝਾ ਧਰਨਾ ਕਚਹਿਰੀ ਦੇ ਬਾਹਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ।

ਅਜੀਤ ਡੈਸਕ 26-08-2026
ਲੁਧਿਆਣਾ, 25 ਅਗਸਤ (ਜਤਿੰਦਰ ਭੰਬੀ)- ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਮੁਲਾਜ਼ਮ ਮੰਚ ਵਲੋਂ 27 ਅਗਸਤ ਨੂੰ ਮਹਾਂ-ਸੰਗਰਾਮ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਆਗੂਆਂ ਨੇ ਦੱਸਿਆ ਕਿ ਇਸ ਮਹਾਂ-ਸੰਗਰਾਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਲੁਧਿਆਣਾ ਦੀਆਂ ਸਾਰੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਜ਼ਿਲ੍ਹਾ ਕਚਹਿਰੀ ਦੇ ਪੈਨਸ਼ਨਰ ਭਵਨ ਵਿਖੇ ਹੋਈ, ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਜ਼ਿਲ੍ਹੇ ਦਾ ਸਾਂਝਾ ਧਰਨਾ ਕਚਹਿਰੀ ਦੇ ਬਾਹਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ। ਬੰਦ ਦੇ ਐਲਾਨ ਨੂੰ ਆਮ ਲੋਕਾਂ ਵਿਚ ਫੈਲੇ ਪੈਨਿਕ ਨੂੰ ਲੈ ਕੇ ਹਾਜ਼ਰ ਆਗੂਆਂ ਨੇ ਸਾਫ਼ ਕੀਤਾ ਕਿ ਸਾਡੀ ਲੜਾਈ ਸਰਕਾਰ ਨਾਲ ਹੈ ਨਾ ਕਿ ਆਮ ਲੋਕਾਂ ਨਾਲ। ਇਸ ਲਈ ਸਾਡੇ ਬੰਦ ’ਚ ਸਿਰਫ਼ ਸਰਕਾਰੀ ਅਦਾਰੇ ਬੰਦ ਰਹਿਣਗੇ। ਸਾਰੇ ਕੰਮਕਾਜ ਤੇ ਆਵਾਜਾਈ ਆਮ ਦਿਨਾਂ ਵਾਂਗ ਚਾਲੂ ਰਹੇਗੀ, ਇਸ ਲਈ ਜਨਤਾ ਕਿਸੇ ਵੀ ਪ੍ਰਕਾਰ ਦੇ ਭੈਅ ’ਚ ਨਾ ਆਵੇ। ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਅੱਜ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਅਗਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।