27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੂੰ ਸਦਮਾ, ਮਾਮੀ ਦਾ ਦਿਹਾਂਤ-ਸਸਕਾਰ ਅੱਜ

ਲਾਡੋਵਾਲ, 26 ਅਗਸਤ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਮੀ ਰਮੇਸ਼ ਕੌਰ ਸਾਬਕਾ ਸਰਪੰਚ ਪਿੰਡ ਤਲਵੰਡੀ ਕਲਾਂ (ਨਜ਼ਦੀਕ ਲਾਡੋਵਾਲ) ਵਾਹਿਗੁਰੂ ਵਲੋਂ ਬਖਸ਼ਿਸ਼ ਕੀਤੀ ਸੁਆਸਾਂ ਰੂਪੀ ਪੂੰਜੀ ਨੂੰ ਖ਼ਰਚ ਕਰਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਬੱਸੀ ਹਸਪਤਾਲ ਵਿਖੇ ਜੇਰੇ ਇਲਾਜ ਚੱਲ ਰਹੇ ਸਨ।

ਅਜੀਤ ਡੈਸਕ 27-08-2026
ਲਾਡੋਵਾਲ, 26 ਅਗਸਤ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਮੀ ਰਮੇਸ਼ ਕੌਰ ਸਾਬਕਾ ਸਰਪੰਚ ਪਿੰਡ ਤਲਵੰਡੀ ਕਲਾਂ (ਨਜ਼ਦੀਕ ਲਾਡੋਵਾਲ) ਵਾਹਿਗੁਰੂ ਵਲੋਂ ਬਖਸ਼ਿਸ਼ ਕੀਤੀ ਸੁਆਸਾਂ ਰੂਪੀ ਪੂੰਜੀ ਨੂੰ ਖ਼ਰਚ ਕਰਦੇ ਹੋਏ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਬੱਸੀ ਹਸਪਤਾਲ ਵਿਖੇ ਜੇਰੇ ਇਲਾਜ ਚੱਲ ਰਹੇ ਸਨ। ਇਸ ਮੌਕੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਅਤੇ ਉਨ੍ਹਾਂ ਦੇ ਬੇਟੇ ਅਵਤਾਰ ਸਿੰਘ ਜਿੰਮੀ ਤਲਵੰਡੀ ਨਾਲ ਸਮੂਹ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਅਤੇ ਅਵਤਾਰ ਸਿੰਘ ਜਿੰਮੀ ਤਲਵੰਡੀ ਨੇ ਦੱਸਿਆ ਕਿ ਸਵ: ਰਮੇਸ਼ ਕੌਰ ਦਾ ਅੰਤਿਮ ਸੰਸਕਾਰ ਅੱਜ 27 ਅਗਸਤ ਨੂੰ ਪਿੰਡ ਤਲਵੰਡੀ ਕਲਾਂ ਵਿਖੇ 12.00 ਵਜੇ ਅੱਜ ਹੋਵੇਗਾ।
ਪਿਛਲੀ ਖ਼ਬਰ ਨਵੀਂ ਪੀੜ੍ਹੀ ਨੂੰ ਗੁਰਮਤਿ ਸੰਗੀਤ ਦੀ ਜਾਣਕਾਰੀ ਦੇ ਕੇ ਆਪਣੇ ਅਮੀਰ ਵਿਰਸੇ ਨੂੰ ਸਾਂਭਣ ਵਿਚ ਯੋਗਦਾਨ ਪਾਈਏ-ਸੰਤ ਅਮੀਰ ਸਿੰ... ਅਗਲੀ ਖ਼ਬਰ ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਕੌਂਸਲਰ ਵੀਰੂ ਤੇ ਹੈਪੀ ਸ਼ੇਰਪੁਰੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।