27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੇਖੇਵਾਲ ਸਕੂਲ ਦੀਆਂ ਜੂਡੋ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ ਐਨ.ਐਸ.ਪੀ.ਐਸ. ਦੇ ਵਿਦਿਆਰਥੀਆਂ ਦਸਤਾਰ ਸਜਾਓ ਮੁਕਾਬਲੇ ’ਚ ਲਿਆ ਹਿੱਸਾ

ਆਲਮਗੀਰ, 26 ਅਗਸਤ (ਜਰਨੈਲ ਸਿੰਘ ਪੱਟੀ)-ਸਿੱਖ ਧਰਮ ਦੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਕਰਵਾਏ ਦਸਤਾਰ ਸਜਾਓ ਮੁਕਾਬਲੇ ਵਿਚ ਹਿੱਸਾ ਲਿਆ। ਉਕਤ ਮੁਕਾਬਲਾ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੁਆਰਾ ਜਥੇਦਾਰ ਹਰਜਿੰਦਰ ਸਿੰਘ ਐਡਵੋਕੇਟ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ’ਤੇ ਆਯੋਜਿਤ ਕੀਤਾ ਗਿਆ।

ਅਜੀਤ ਡੈਸਕ 27-08-2026
ਆਲਮਗੀਰ, 26 ਅਗਸਤ (ਜਰਨੈਲ ਸਿੰਘ ਪੱਟੀ)-ਸਿੱਖ ਧਰਮ ਦੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਕਰਵਾਏ ਦਸਤਾਰ ਸਜਾਓ ਮੁਕਾਬਲੇ ਵਿਚ ਹਿੱਸਾ ਲਿਆ। ਉਕਤ ਮੁਕਾਬਲਾ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੁਆਰਾ ਜਥੇਦਾਰ ਹਰਜਿੰਦਰ ਸਿੰਘ ਐਡਵੋਕੇਟ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ’ਤੇ ਆਯੋਜਿਤ ਕੀਤਾ ਗਿਆ। ਸਕੂਲ ਦੇ 23 ਵਿਦਿਆਰਥੀਆਂ ਨੇ ਮੁਕਾਬਲੇ ਵਿਚ ਦੋ ਸ਼੍ਰੇਣੀਆਂ ਵਿਚ ਹਿੱਸਾ ਲਿਆ। ਸ਼੍ਰੇਣੀ-1 ਵਿਚ 13 ਸਾਲ ਤੱਕ ਦੇ ਵਿਦਿਆਰਥੀ ਅਤੇ ਸ਼੍ਰੇਣੀ-2 ਵਿਚ 14 ਤੋਂ 20 ਸਾਲ ਦੇ ਵਿਦਿਆਰਥੀ ਸ਼ਾਮਲ ਸਨ। ਸਾਰੇ ਭਾਗੀਦਾਰਾਂ ਨੂੰ ਯਾਦਗਾਰੀ ਚਿੰਨ੍ਹ ਦਿੱਤੇ ਗਏ। ਸਕੂਲ ਦੀ ਪ੍ਰਿੰਸੀਪਲ ਹਰਮੀਤ ਕੌਰ ਵੜੈਚ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਵਿਦਿਆਰਥੀ ਗੁਰੂਆਂ ਦੁਆਰਾ ਦਰਸਾਏ ਮਾਰਗ ’ਤੇ ਚੱਲ ਰਹੇ ਹਨ। ਸਾਨੂੰ ਇਸ ਸਦੀਆਂ ਪੁਰਾਣੀ ਪਰੰਪਰਾ ਨੂੰ ਹਮੇਸ਼ਾ ਲਈ ਅਪਣਾਉਂਦੇ ਰਹਿਣਾ ਚਾਹੀਦਾ ਹੈ।
ਪਿਛਲੀ ਖ਼ਬਰ ਮੈਡੀਕਲ ਖੇਤਰ ਵਿਚ ਇੱਕ ਨਵੀਂ ਕ੍ਰਾਂਤੀ: “ਆਧੁਨਿਕ ਰੋਬੋਟਿਕ ਸਰਜਰੀ”- ਡਾ. ਮੁਨੀਸ਼ ਗੋਇਲ ਆਰੀਆ ਕਾਲਜ ਦੇ ਕਰੀਅਰ ਕੌਂਸਊਂ... ਅਗਲੀ ਖ਼ਬਰ ਕਰਮਜੀਤ ਨਗਰ ਲੁਹਾਰਾ ਵਿਖੇ ਸਾਈਕਲ ਫੈਕਟਰੀ ਵਿਚ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।