29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੜਕ ਹਾਦਸੇ ਵਿਚ ਚਾਰ ਸਾਲਾ ਬੱਚੀ ਦੀ ਮੌਤ

ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਚਾਰ ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਲੜਕੀ ਰੋਸ਼ਨੀ ਦੇ ਪਿਤਾ ਰੋਹਿਤ ਵਾਸੀ ਹਰਚਰਨ ਨਗਰ ਦੀ ਸ਼ਿਕਾਇਤ ’ਤੇ ਕਾਰ ਚਾਲਕ ਮਅੰਕ ਅਰੋੜਾ ਵਾਸੀ ਹਰਚਰਨ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 29-08-2026
ਲੁਧਿਆਣਾ, 28 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਚਾਰ ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਲੜਕੀ ਰੋਸ਼ਨੀ ਦੇ ਪਿਤਾ ਰੋਹਿਤ ਵਾਸੀ ਹਰਚਰਨ ਨਗਰ ਦੀ ਸ਼ਿਕਾਇਤ ’ਤੇ ਕਾਰ ਚਾਲਕ ਮਅੰਕ ਅਰੋੜਾ ਵਾਸੀ ਹਰਚਰਨ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਸਮਰਾਲਾ ਚੌਕ ਨੇੜੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਤੇਜ਼ ਰਫ਼ਤਾਰ ਕਾਰ ਚਲਾ ਕੇ ਆ ਰਿਹਾ ਸੀ, ਜਦੋਂ ਉਹ ਸਮਰਾਲਾ ਚੌਕ ਪਹੁੰਚੇ ਤਾਂ ਉਕਤ ਕਥਿਤ ਦੋਸ਼ੀ ਨੇ ਕਾਰ ਉਸ ਦੀ ਚਾਰ ਸਾਲ ਦੀ ਲੜਕੀ ਰੋਸ਼ਨੀ ’ਤੇ ਚੜ੍ਹਾ ਦਿੱਤੀ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਇਸ ਮਾਮਲੇ ਵਿਚ ਕਥਿਤ ਦੋਸ਼ੀ ਮਿੰਅਕ ਅਰੋੜਾ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਕਾਰ ਵੀ ਕਬਜ਼ੇ ਵਿਚ ਲੈ ਲਈ ਹੈ, ਜਦਕਿ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਭੈਣਾਂ ਨੇ ਭਰਾਵਾਂ ਨੂੰ ਬੰਨ੍ਹੀਆਂ ਰੱਖੜੀਆਂ ਅਗਲੀ ਖ਼ਬਰ ਭੈਣਾਂ ਨੇ ਭਰਾਵਾਂ ਦੇ ਗੁੱਟ ’ਤੇ ਬੰਨ੍ਹੀ ਪਿਆਰ ਦੀ ਰੱਖੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।