30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਨਨਕਾਣਾ ਸਾਹਿਬ ਸਕੂਲ ਖਾਸੀ ਕਲਾਂ ’ਚ ਰੱਖੜੀ ਦਾ ਤਿਉਹਾਰ ਮਨਾਇਆ

ਲੁਧਿਆਣਾ, 29 ਅਗਸਤ (ਭੰਬੀ )-ਹਲਕਾ ਦੱਖਣੀ ਦੇ ਵਾਰਡ 31 ‘ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਵਰਨਦੀਪ ਸਿੰਘ ਚਾਹਲ ਦੇ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ , ਜਿਸ ਵਿੱਚ ਸਿੰਘ ਬੈਂਸ ਨੇ ਸੂਬੇ ਦੀ ਆਪ ਸਰਕਾਰ ਤੇ ਤਿੱਖੇ ਸਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਫੇਲ ਹੋਣ ਕਰਕੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ, ਜਿਸ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋ ਗਿਆ ਹੈ। ਪੰਜਾਬ ਵਿਚ ਦਿਨ-ਦਿਹਾੜੇ ਲੁੱਟ-ਖੋਹ, ਗੈਂਗਸਟਰਵਾਦ ਅਤੇ ਅਪਰਾਧ ਦੀਆਂ ਘਟਨਾਵਾਂ ਵਧ ਰਹੀਆਂ ਹਨ।

ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਭੰਬੀ )-ਹਲਕਾ ਦੱਖਣੀ ਦੇ ਵਾਰਡ 31 ‘ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਵਰਨਦੀਪ ਸਿੰਘ ਚਾਹਲ ਦੇ ਦਫ਼ਤਰ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ , ਜਿਸ ਵਿੱਚ ਸਿੰਘ ਬੈਂਸ ਨੇ ਸੂਬੇ ਦੀ ਆਪ ਸਰਕਾਰ ਤੇ ਤਿੱਖੇ ਸਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਫੇਲ ਹੋਣ ਕਰਕੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ, ਜਿਸ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋ ਗਿਆ ਹੈ। ਪੰਜਾਬ ਵਿਚ ਦਿਨ-ਦਿਹਾੜੇ ਲੁੱਟ-ਖੋਹ, ਗੈਂਗਸਟਰਵਾਦ ਅਤੇ ਅਪਰਾਧ ਦੀਆਂ ਘਟਨਾਵਾਂ ਵਧ ਰਹੀਆਂ ਹਨ। ਸਰਕਾਰ ਦਾ ਪ੍ਰਸ਼ਾਸਨ ‘ਤੇ ਕੋਈ ਕੰਟਰੋਲ ਨਹੀਂ ਰਿਹਾ, ਜਿਸ ਕਾਰਨ ਆਮ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਮੌਕੇ ਮੌਜੂਦਾ ਰਾਜਨੀਤਕ ਹਾਲਾਤਾਂ, ਇਲਾਕੇ ਦੀਆਂ ਸਮੱਸਿਆਵਾਂ ਅਤੇ ‘ਆਪ’ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਬੈਂਸ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਸਮੇਂ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਹ ਮਹਿਜ਼ ਕਾਗਜ਼ਾਂ ਅਤੇ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਏ ਹਨ, ਜਿਸ ਦਾ ਖਾਮਿਆਜਾ ਸਰਕਾਰ ਨੂੰ ਆਉਂਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉੰਝ ਤਾਂ ਪੰਜਾਬ ਭਰ ਵਿਕਾਸ ਪੱਖੋਂ ਪਛੜ ਕੇ ਰਹਿ ਗਿਆ ਹੈ, ਪਰ ਹਲਕਾ ਦੱਖਣੀ ਦੇ ਵਾਰਡ ਨੰਬਰ 31 ਦੀ ਹਾਲਤ ਕੁਝ ਜਿਆਦਾ ਹੀ ਤਰਸਯੋਗ ਹੋ ਚੁੱਕੀ ਹੈ। ਵਿਕਾਸ ਦੇ ਨਾਂ ‘ਤੇ ਇੱਕ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਗਿਆ। ਬੈਂਸ ਨੇ ਕਿਹਾ ਸਥਾਨਕ ਲੋਕ ਪੀਣ ਵਾਲੇ ਸਾਫ਼ ਪਾਣੀ, ਟੁੱਟੀਆਂ ਸੜਕਾਂ, ਸੀਵਰੇਜ ਦੀ ਸਮੱਸਿਆ ਅਤੇ ਮਾੜੇ ਸਫ਼ਾਈ ਪ੍ਰਬੰਧਾਂ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਵਰਨਦੀਪ ਸਿੰਘ ਚਾਹਲ ਨੇ ਆਏ ਹੋਏ ਸਮੂਹ ਕਾਂਗਰਸੀ ਵਰਕਰ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਦੱਖਣੀ ਦੇ ਲੋਕ ‘ਆਪ’ ਸਰਕਾਰ ਦੀਆਂ ਨਾਕਾਮੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ, ਜਿਸ ਦਾ ਨਤੀਜਾ 2026 ਦੀਆਂ ਚੋਣਾਂ ਵਿੱਚ ਸਾਹਮਣੇ ਆ ਜਾਵੇਗਾ। ਇਸ ਮੌਕੇ ਹਾਜ਼ਰ ਸਮੂਹ ਆਗੂਆਂ ਅਤੇ ਵਰਕਰਾਂ ਨੇ ਇੱਕਜੁੱਟ ਹੋ ਕੇ ਪ੍ਰਣ ਲਿਆ ਕਿ ‘ਆਪ’ ਸਰਕਾਰ ਦੇ ਝੂਠੇ ਪ੍ਰਚਾਰ ਦਾ ਪਰਦਾਫਾਸ਼ ਕਰਨ ਲਈ ਘਰ-ਘਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਜਨਤਾ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ‘ਤੇ ਲਾਮਬੰਦੀ ਕਰਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਮੀਟਿੰਗ ਵਿਚ ਬਲਾਕ ਪ੍ਰਧਾਨ ਦਵਿੰਦਰ ਬਾਂਸਲ, ਬਲਦੇਵ ਸਿੰਘ ਪ੍ਰਧਾਨ, ਬਲਾਕ ਪ੍ਰਧਾਨ ਬਲਜੀਤ ਮਾਨ, ਦੀਪਕ ਮੈਨਰੋ, ਕਾਂਗਰਸੀ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਛਪਾਰ ਕਾਨਫ਼ਰੰਸ ’ਤੇ ਕਰਨਗੇ ਸੰਬੋਧਨ ਅਗਲੀ ਖ਼ਬਰ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ਵਿਚ ਕਵੀਆਂ ਨੇ ਰਚਨਾਵਾਂ ਸੁਣਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।