ਡਾਕਟਰ ਦੀ ਕੁੱਟਮਾਰ ਕਰਨ ਦੇ ਮਾਮਲੇ ’ ਚ ਗੁਆਂਢੀ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਵਰ ਦੀ ਪੁਲਿਸ ਨੇ ਡਾਕਟਰ ਦੀ ਕੁੱਟ ਮਾਰ ਕਰਨ ਦੇ ਮਾਮਲੇ ਵਿਚ ਉਸਦੇ ਗੁਆਂਢੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਡਾਕਟਰ ਅਰੁਣ ਜੈਨ ਵਾਸੀ ਅਸ਼ੋਕ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਰਾਮ ਵਰਮਾ ਵਾਸੀ ਸਲੇਮ ਟਾਬਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
31-08-2026