01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮਿਸ਼ਨ 2027 ਲਈ ਕਾਂਗਰਸ ਨੇ ਕੀਤਾ ਕਮਰਕੱਸਾ-ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਜ਼ੋਰ

ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਹੁਣ ਤੋਂ ਹੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕਵਾਇਦ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਮਹਾਂਨਗਰ ਵਿਖੇ ਬਲਾਕ ਕਾਂਗਰਸ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਬੂਥ ਪੱਧਰ ਤੱਕ ਪਹੁੰਚ ਵਧਾਉਣ ਅਤੇ ਵਰਕਰਾਂ ਨੂੰ ਸਰਗਰਮ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 01-09-2026
ਲੁਧਿਆਣਾ, 31 ਅਗਸਤ (ਭੁਪਿੰਦਰ ਸਿੰਘ ਬੈਂਸ)-ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਹੁਣ ਤੋਂ ਹੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕਵਾਇਦ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਮਹਾਂਨਗਰ ਵਿਖੇ ਬਲਾਕ ਕਾਂਗਰਸ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਬੂਥ ਪੱਧਰ ਤੱਕ ਪਹੁੰਚ ਵਧਾਉਣ ਅਤੇ ਵਰਕਰਾਂ ਨੂੰ ਸਰਗਰਮ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਡਲਵੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ, ਸੰਦੀਪ ਸੰਧੂ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਬਰ ਅਤੇ ਸਿਮਰਜੀਤ ਸਿੰਘ ਬੈਂਸ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਬਲਾਕ ਕਾਂਗਰਸ ਕਮੇਟੀਆਂ ਦੇ ਪ੍ਰਧਾਨ, ਪਾਰਟੀ ਆਗੂ ਅਤੇ ਵਰਕਰ ਹਾਜ਼ਰ ਰਹੇ। ਮੀਟਿੰਗ ਦੌਰਾਨ ਬੂਥ ਪੱਧਰ ’ਤੇ ਪਾਰਟੀ ਦੇ ਢਾਂਚੇ ਨੂੰ ਹੋਰ ਸਰਗਰਮ ਕਰਨ, ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਣ ਲਈ ਰਣਨੀਤੀ ’ਤੇ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਉਸ ਦਾ ਮਜ਼ਬੂਤ ਜਥੇਬੰਦਕ ਢਾਂਚਾ ਅਤੇ ਸਮਰਪਿਤ ਵਰਕਰ ਹੁੰਦਾ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਾਂਗਰਸ ਵਲੋਂ ਪਿੰਡ, ਵਾਰਡ ਅਤੇ ਬੂਥ ਪੱਧਰ ਤੱਕ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕੀਤਾ ਜਾਵੇਗਾ। ਵਰਕਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਸਰਗਰਮ ਰਹਿੰਦਿਆਂ ਲੋਕਾਂ ਦੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਹਰ ਵਰਕਰ ਨੂੰ ਨਾਲ ਲੈ ਕੇ ਅਤੇ ਪਾਰਟੀ ਵਿਚ ਇਕਜੁੱਟਤਾ ਕਾਇਮ ਰੱਖਦੀਆਂ ਕਾਂਗਰਸ ਮਿਸ਼ਨ 2027 ਵੱਲ ਮਜ਼ਬੂਤੀ ਨਾਲ ਅੱਗੇ ਵਧੇਗੀ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਜਨਤਾ ਨਾਲ ਨਿਰੰਤਰ ਸੰਪਰਕ ਬਣਾਉਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਸਿਵਲ ਹਸਪਤਾਲ ’ਚ ਲਾਸ਼ ਦੇਣ ਬਦਲੇ 5000 ਰੁਪਏ ਦੀ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ 1 ਤੋਂ 7 ਸਤੰਬਰ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਹਫ਼ਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।