ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਲੈਪਟਾਪ ਅਤੇ ਹਜ਼ਾਰਾਂ ਦੀ ਨਕਦੀ ਚੋਰੀ
ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਪਟੇਲ ਨਗਰ ਵਿਚ ਚੋਰਾਂ ਵਲੋਂ ਬੀਤੀ ਰਾਤ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਲੈਪਟੋਪ ਅਤੇ ਹਜ਼ਾਰਾਂ ਦੀ ਨਗਦੀ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਨਿਊ ਪਟੇਲ ਨਗਰ ਦੇ ਰਹਿਣ ਵਾਲੇ ਗੋਰੀਸ਼ ਬਜਾਜ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਚੋਰਾਂ ਵਲੋਂ ਉਸ ਦਾ ਲੈਪਟਾਪ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ।
ਲੁਧਿਆਣਾ, 31 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਪਟੇਲ ਨਗਰ ਵਿਚ ਚੋਰਾਂ ਵਲੋਂ ਬੀਤੀ ਰਾਤ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਲੈਪਟੋਪ ਅਤੇ ਹਜ਼ਾਰਾਂ ਦੀ ਨਗਦੀ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਨਿਊ ਪਟੇਲ ਨਗਰ ਦੇ ਰਹਿਣ ਵਾਲੇ ਗੋਰੀਸ਼ ਬਜਾਜ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਚੋਰਾਂ ਵਲੋਂ ਉਸ ਦਾ ਲੈਪਟਾਪ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਉਸ ਦੇ ਨਾਲ ਖੜੀ ਗੁਆਂਢੀ ਦੀ ਕਾਰ ਦੇ ਵੀ ਚੋਰਾਂ ਵਲੋਂ ਇੱਟਾਂ ਮਾਰ ਕੇ ਸ਼ੀਸ਼ੇ ਤੋੜ ਦਿੱਤੇ ਅਤੇ ਉੱਥੇ ਪਈ 15 ਹਜ਼ਾਰ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਰੌਲੇ ਦੀ ਆਵਾਜ਼ ਸੁਣ ਕੇ ਜਦੋਂ ਬਜਾਜ ਅਤੇ ਮੁਹੱਲੇ ਦੇ ਲੋਕ ਬਾਹਰ ਆਏ ਤਾਂ ਇਹ ਚੋਰ ਉਥੋਂ ਭੱਜ ਗਏ। ਚੋਰੀ ਦੀ ਇਹ ਘਟਨਾ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ। ਬਜਾਜ ਨੇ ਦੱਸਿਆ ਕਿ ਚੋਰੀ ਦੀ ਘਟਨਾ ਬੀਤੀ ਰਾਤ ਢਾਈ ਵਜੇ ਦੇ ਕਰੀਬ ਵਾਪਰੀ ਅਤੇ ਉਨ੍ਹਾਂ ਨੇ ਤੁਰੰਤ ਇਸ ਸਬੰਧੀ ਥਾਣੇ ਜਾ ਕੇ ਪੁਲਿਸ ਨੂੰ ਸੂਚਨਾ ਦੇਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਮੁਲਾਜ਼ਮਾਂ ਵਲੋਂ ਥਾਣੇ ਦਾ ਗੇਟ ਹੀ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਇਲਾਕੇ ਵਿਚ ਹਰ ਰੋਜ਼ ਅਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ, ਪਰ ਪੁਲਿਸ ਵਲੋਂ ਇਹਨਾਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਪੁਲਿਸ ਦੀ ਗਸ਼ਤ ਨਾਮਾਤਰ ਹੈ, ਜਿਸ ਕਾਰਨ ਚੋਰਾਂ ਵਲੋਂ ਇਹ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਗਈ ਕਿ ਇਲਾਕੇ ਵਿਚ ਪੁਲਿਸ ਦੀ ਗਸ਼ਤ ਵਧਾਈ ਜਾਵੇ।