03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦਿਆਲ ਪਬਲਿਕ ਸਕੂਲ ਦੇ ਅਨੁਰਾਗ ਸ਼ਰਮਾ ਨੇ ਪਾਵਰ ਲਿਫ਼ਟਿੰਗ ’ਚ ਜਿੱਤਿਆ ਤੀਜਾ ਸਥਾਨ

ਲੁਧਿਆਣਾ, 2 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਵਿਦਿਆਰਥੀ ਅਨੁਰਾਗ ਵਰਮਾ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅਨੁਰਾਗ ਸ਼ਰਮਾ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਐਮ.

ਅਜੀਤ ਡੈਸਕ 03-09-2026
ਲੁਧਿਆਣਾ, 2 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦੇ ਵਿਦਿਆਰਥੀ ਅਨੁਰਾਗ ਵਰਮਾ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅਨੁਰਾਗ ਸ਼ਰਮਾ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਐਮ.ਡੀ. ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਉਸ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਕੇ ਉਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਮਲ ਦਿਆਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸਰਗਰਮੀ ਨਾਲ ਭਾਗ ਲੈਣਾ ਚਾਹੀਦਾ ਹੈ। ਖੇਡਾਂ ਬੱਚਿਆਂ ‘ਤੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ।
ਪਿਛਲੀ ਖ਼ਬਰ ਸੀਸੂ ਨੇ ਲੰਬੇ ਸਮੇਂ ਤੱਕ ਬਿਜਲੀ ਦੇ ਲੱਗ ਰਹੇ ਕੱਟਾਂ ’ ਤੇ ਕੀਤੀ ਚਿੰਤਾ ਪ੍ਰਗਟ ਕਿਹਾ, ਉਦਯੋਗ ਸ਼ਾਮ ਨੂੰ ਪੰਜ ਘੰਟੇ ਦੀਆ... ਅਗਲੀ ਖ਼ਬਰ ਝੋਨੇ ਦੀ ਕਟਾਈ ਸ਼ੁਰੂ, ਪਰ ਸਰਕਾਰੀ ਖ਼ਰੀਦ ਨੂੰ ਲੈ ਕੇ ਕਿਸਾਨ ਚਿੰਤਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।