03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮੀਰੀ ਪੀਰੀ ਖ਼ਾਲਸਾ ਮਾਰਚ ਨੇ ਨੌਜਵਾਨ ਵਰਗ ਨੂੰ ਸਿੱਖੀ ਨਾਲ ਜੋੜਿਆ - ਸਿੰਮਕ / ਸੋਹਲ

ਆਲਮਗੀਰ, 2 ਸਤੰਬਰ (ਜਰਨੈਲ ਸਿੰਘ ਪੱਟੀ)-ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੀਰੀ ਪੀਰੀ ਖਾਲਸਾ ਮਾਰਚ ਦੇ ਵੱਖ ਵੱਖ ਪੜਾਵਾਂ ’ਤੇ ਕੀਤੇ ਜਾ ਰਹੇ ਭਰਵੇਂ ਸਵਾਗਤ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਬਚਿੱਤਰ ਨਗਰ ਸਥਿਤ ਸੋਹਲ ਪ੍ਰਾਪਰਟੀ ਡੀਲਰ ਤੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ, ਸੀਨੀਅਰ ਆਗੂ ਪਰਉਪਕਾਰ ਸਿੰਘ ਘੁੰਮਣ, ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ.

ਅਜੀਤ ਡੈਸਕ 03-09-2026
ਆਲਮਗੀਰ, 2 ਸਤੰਬਰ (ਜਰਨੈਲ ਸਿੰਘ ਪੱਟੀ)-ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੀਰੀ ਪੀਰੀ ਖਾਲਸਾ ਮਾਰਚ ਦੇ ਵੱਖ ਵੱਖ ਪੜਾਵਾਂ ’ਤੇ ਕੀਤੇ ਜਾ ਰਹੇ ਭਰਵੇਂ ਸਵਾਗਤ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਬਚਿੱਤਰ ਨਗਰ ਸਥਿਤ ਸੋਹਲ ਪ੍ਰਾਪਰਟੀ ਡੀਲਰ ਤੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ, ਸੀਨੀਅਰ ਆਗੂ ਪਰਉਪਕਾਰ ਸਿੰਘ ਘੁੰਮਣ, ਸ਼੍ਰੋਮਣੀ ਅਕਾਲੀ ਦਲ (ਬ) ਬੀ.ਸੀ. ਵਿੰਗ ਹਲਕਾ ਗਿੱਲ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਸੋਹਲ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇੰਚਾਰਜ ਸਿੰਮਕ ਤੇ ਸ. ਘੁੰਮਣ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਕੰਢੇ ਜਾ ਰਹੇ ਮੀਰੀ ਪੀਰੀ ਖਾਲਸਾ ਮਾਰਚ ਨੇ ਸੂਬੇ ਵਿਚਲੇ ਨੌਜਵਾਨਾਂ ਦੇ ਦਿਲਾਂ ਅੰਦਰ ਸਿੱਖੀ ਪ੍ਰਤੀ ਜਜ਼ਬਾ ਅਤੇ ਪਿਆਰ ਪੈਦਾ ਕੀਤਾ ਹੈ ਜਿਸ ਦੀ ਬਦੌਲਤ ਵੱਡੀ ਗਿਣਤੀ ਵਿਚ ਨੌਜਵਾਨ ਵਰਗ ਨਸ਼ਿਆਂ ਦਾ ਤਿਆਗ ਕਰਕੇ ਸਿੱਖ ਸਿਧਾਂਤਾਂ ਨਾਲ ਜੁੜਿਆ ਹੈ। ਇਸ ਮੌਕੇ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਹਰਪ੍ਰੀਤ ਸਿੰਘ ਸਿੰਮਕ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਤੇ ਵਿਕਰਮਜੀਤ ਸਿੰਘ ਵਿੱਕੀ ਸੋਹਲ ਨੇ ਸਿਰੋਪਾ ਅਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਡੇਅਰੀ ਵਿਚ ਅਫਲਾਟੌਕਸਿਨ ਜ਼ਹਿਰ ਤੋਂ ਬਚਾਅ ਕਰਨ ਲਈ ਕੀਤੇ ਸਮਝੌਤੇ ’ ਤੇ ਦਸਤਖ਼ਤ ਅਗਲੀ ਖ਼ਬਰ ਪੀ.ਏ.ਯੂ. ਨਾਲ ਸੰਬੰਧਿਤ ਵੱਖ-ਵੱਖ ਯੂਨੀਅਨਾਂ ਨੇ ਕੀਤੀ ਹੰਗਾਮੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।