05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਭਾਮੀਆਂ ਕਲਾਂ, 4 ਸਤੰਬਰ (ਜਤਿੰਦਰ ਭੰਬੀ)-ਰਾਹੋਂ ਰੋਡ ’ਤੇ ਸਥਿਤ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ। ਸਮਾਗਮ ਦੇ ਸ਼ੁਰੂ ਵਿਚ ਸ੍ਰੀ ਕ੍ਰਿਸ਼ਨ ਜੀ ਦੀ ਉਪਮਾ ਦੇ ਭਜਨ ਗਾਏ ਗਏ।

ਅਜੀਤ ਡੈਸਕ 05-09-2026
ਭਾਮੀਆਂ ਕਲਾਂ, 4 ਸਤੰਬਰ (ਜਤਿੰਦਰ ਭੰਬੀ)-ਰਾਹੋਂ ਰੋਡ ’ਤੇ ਸਥਿਤ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ। ਸਮਾਗਮ ਦੇ ਸ਼ੁਰੂ ਵਿਚ ਸ੍ਰੀ ਕ੍ਰਿਸ਼ਨ ਜੀ ਦੀ ਉਪਮਾ ਦੇ ਭਜਨ ਗਾਏ ਗਏ। ਸਕੂਲ ਦੇ ਅਧਿਆਪਕਾ ਪੱਲਵੀ ਅਤੇ ਅਮਨਪ੍ਰੀਤ ਨੇ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੀਆਂ ਬਾਲ ਕਥਾਵਾਂ ਸੁਣਾਈਆਂ ਅਤੇ ਦੱਸਿਆ ਕਿ ਕਿਵੇਂ ਸ੍ਰੀ ਕ੍ਰਿਸ਼ਨ ਜੀ ਨੂੰ ਕ੍ਰਿਸ਼ਨ ਜੀ ਕ੍ਰਿਸ਼ਨ ਮੁਰਾਰੀ ਕਿਹਾ ਜਾਣ ਲੱਗਾ। ਛੋਟੇ ਛੋਟੇ ਬੱਚਿਆਂ ਨੇ ਰੰਗ ਬਿਰੰਗੇ ਕੱਪੜੇ ਪਾ ਕੇ ਕਾਨਾ ਜੀ ਤੇ ਰਾਧਾ ਦਾ ਰੂਪ ਧਾਰ ਕੇ ਸਭ ਨੂੰ ਮੋਹ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਹਰਨੇਕ ਸਿੰਘ ਨੇ ਸਭ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਕੰਪਨੀ ਦਾ ਨਕਲੀ ਮਾਰਕਾ ਲੱਗੇ ਕੱਪੜੇ ਬਰਾਮਦ ਅਗਲੀ ਖ਼ਬਰ ਜਗਜੀਤ ਸਿੰਘ ਅਰੋੜਾ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।