ਗ਼ਲਤ ਤਰੀਕੇ ਨਾਲ ਵਿਦੇਸ਼ ਭੇਜ ਕੇ 40 ਲੱਖ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 4 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਨੂੰ ਗ਼ਲਤ ਤਰੀਕੇ ਨਾਲ ਵਿਦੇਸ਼ ਭੇਜ ਕੇ 40 ਲੱਖ ਦੀ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਰਦੀਪ ਸਿੰਘ ਵਾਸੀ ਸੁਖਦੇਵ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰਕੇਸ਼ ਕੁਮਾਰ ਵਾਸੀ ਭੁਲੱਥ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
05-09-2026