ਸਰਕਾਰ ਵਲੋਂ ਹੱਕ ਮੰਗਦੇ ਲੋਕਾਂ ’ਤੇ ਤਸ਼ੱਦਦ ਕਰਨਾ ਜਮਹੂਰੀ ਹੱਕਾਂ ਦਾ ਘਾਣ-ਪ੍ਰਧਾਨ ਨੂਰਪੁਰਾ
ਨਸ਼ੇ ਵਿਚ ਧੁੱਤ ਕਾਰ ਚਾਲਕ ਨੇ ਕਈ ਵਾਹਨਾਂ ਨੂੰ ਲਿਆ ਲਪੇਟ ’ ਚ -4 ਜ਼ਖ਼ਮੀ
ਲੁਧਿਆਣਾ, 5 ਸਤੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚੱਲ ਰਿਹਾ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ ਰਿਹਾ। ਜ਼ਿਲ੍ਹਾ ਪ੍ਰਧਾਨ ਨੂਰਪੁਰਾ ਨੇ ਕਿਹਾ ਕਿ ਅੱਜ ਦੀ ਸਟੇਜ ਸੂਬਾ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਦੇ ਸੰਘਰਸ਼ ਅਤੇ ਮੰਗਾਂ ਨੂੰ ਸਮਰਪਿਤ ਕੀਤੀ ਗਈ, ਜਿੱਥੇ ਕਿਸਾਨ ਮਜ਼ਦੂਰ ਮੁਲਾਜ਼ਮ ਏਕਤਾ ਜ਼ਿੰਦਾਬਾਦ ਦੇ ਨਾਅਰੇ ਗੂੰਜੇ, ਉੱਥੇ ਪੱਕੇ ਮੋਰਚੇ ਦੀਆਂ ਭਖਦੀਆਂ ਮੰਗਾਂ ਬਾਰੇ ਵਿਆਖਿਆ ਕੀਤੀ ਤੇ ਮੁਲਾਜ਼ਮ ਸੰਘਰਸ਼ ਅਤੇ ਮੰਗਾਂ ਦੀ ਵਿਆਖਿਆ ਕੀਤੀ ਗਈ।
ਲੁਧਿਆਣਾ, 5 ਸਤੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚੱਲ ਰਿਹਾ ਪੱਕਾ ਮੋਰਚਾ ਛੇਵੇਂ ਦਿਨ ਵੀ ਜਾਰੀ ਰਿਹਾ। ਜ਼ਿਲ੍ਹਾ ਪ੍ਰਧਾਨ ਨੂਰਪੁਰਾ ਨੇ ਕਿਹਾ ਕਿ ਅੱਜ ਦੀ ਸਟੇਜ ਸੂਬਾ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਦੇ ਸੰਘਰਸ਼ ਅਤੇ ਮੰਗਾਂ ਨੂੰ ਸਮਰਪਿਤ ਕੀਤੀ ਗਈ, ਜਿੱਥੇ ਕਿਸਾਨ ਮਜ਼ਦੂਰ ਮੁਲਾਜ਼ਮ ਏਕਤਾ ਜ਼ਿੰਦਾਬਾਦ ਦੇ ਨਾਅਰੇ ਗੂੰਜੇ, ਉੱਥੇ ਪੱਕੇ ਮੋਰਚੇ ਦੀਆਂ ਭਖਦੀਆਂ ਮੰਗਾਂ ਬਾਰੇ ਵਿਆਖਿਆ ਕੀਤੀ ਤੇ ਮੁਲਾਜ਼ਮ ਸੰਘਰਸ਼ ਅਤੇ ਮੰਗਾਂ ਦੀ ਵਿਆਖਿਆ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਨੇ ਕਿਹਾ ਕਿ ਸਰਕਾਰ ਵਲੋਂ ਕੋਈ ਗੱਲ ਨਾ ਕਰਨੀ ਨਾ ਸੁਣਨੀ ਅਤੇ ਹੱਕ ਮੰਗਦੇ ਸਭਨਾਂ ਲੋਕਾਂ ਨੂੰ ਸੰਘਰਸ਼ ਤੋਂ ਰੋਕਣਾ ਤੇ ਤਸ਼ੱਦਦ ਕਰਨਾ ਜਮਹੂਰੀ ਹੱਕ ਦਾ ਘਾਣ ਹੈ। ਪਿਛਲੇ ਦਿਨਾਂ ’ਚ ਮੁਲਾਜ਼ਮਾਂ ਵਲੋਂ ਕੀਤੇ ਸੰਘਰਸ਼ਾਂ ਤੋਂ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਕਰਨ ਦੇ ਇਰਾਦੇ ਸਾਫ਼ ਤੌਰ ’ਤੇ ਨਿੱਤਰ ਕੇ ਸਾਹਮਣੇ ਆਏ ਹਨ, ਜਿਸ ਤੋਂ ਡਰੀ ਸਰਕਾਰ ਪਹਿਲਾਂ ਮੁਲਾਜ਼ਮਾਂ ਨੂੰ ਦਿੱਤੀ ਮੀਟਿੰਗ ਤੋਂ ਭੱਜਦੀ ਹੈ ਫਿਰ 27 ਅਗਸਤ ਨੂੰ ਹੜਤਾਲ ਲਈ ਸਮੂਹਕ ਛੁੱਟੀ ਲੈਣ ’ਤੇ ਕਾਰਨ ਦੱਸੋ ਨੋਟਿਸ ਜਾਰੀ ਕਰਦੀ ਹੈ। ਆਗੂਆਂ ਨੇ ਕਿਹਾ ਮੁਲਾਜ਼ਮਾਂ ਦੀਆਂ ਮੰਗਾਂ ਸਭ ਜਾਇਜ਼ ਹਨ, ਪਰ ਸਾਨੂੰ ਸਾਰੇ ਲੜਦੇ ਲੋਕਾਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਮੁਲਾਜ਼ਮਾਂ ਨੂੰ ਡੀ.ਏ. ਨਾ ਦੇਣਾ, ਮੁਲਾਜ਼ਮਾਂ ਨੂੰ ਪੱਕੇ ਨਾ ਕਰਨਾ, ਸਿੱਖਿਆ ਦਾ ਨਿੱਜੀਕਰਨ ਕਰਨਾ, ਸਿਹਤ ਸਹੂਲਤਾਂ ਦਾ ਨਿੱਜੀਕਰਨ ਕਰਨਾ, ਨੌਜਵਾਨਾਂ ਨੂੰ ਨੌਕਰੀਆਂ ਨਾ ਦੇਣਾ, ਮਜ਼ਦੂਰਾਂ ਦੇ ਕਿਰਤ ਕਾਨੂੰਨਾਂ ’ਚ ਸੋਧ ਕਰਨੀ, ਪਾਣੀ ਸੰਸਾਰ ਬੈਂਕ ਦੀਆਂ ਸਕੀਮਾਂ ਤਹਿਤ ਕਾਰਪੋਰੇਟਾਂ ਨੂੰ ਸੰਭਾਲਣਾ, ਕਿਸਾਨਾਂ ਦੀਆਂ ਮੰਡੀਆਂ ਦਾ ਨਿੱਜੀਕਰਨ ਕਰਨ, ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟਾਂ ਨੂੰ ਸੰਭਾਲਣ ਦੀਆਂ ਨੀਤੀਆਂ ਲਿਆਉਣ, ਇਹ ਸਭ ਨਿੱਜੀਕਰਨ, ਸੰਸਾਰੀਕਰਨ ਅਤੇ ਉਦਾਰੀਕਰਨ ਦੀਆਂ ਨੀਤੀਆਂ ਦਾ ਸਿੱਟਾ ਹੈ। ਇਸ ਲਈ ਸਭਨਾਂ ਕਿਰਤੀ ਲੋਕਾਂ ਨੂੰ ਇਹਨਾਂ ਨੀਤੀਆਂ ਖ਼ਿਲਾਫ਼ ਸਾਂਝੇ ਸੰਘਰਸ਼ ਕਰਨ ਦੀ ਲੋੜ ਹੈ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਜਗਮੀਤ ਸਿੰਘ ਕਲਾੜ ਨੇ ਕਿਹਾ ਕਿ ਕਿਸਾਨ ਮੁਲਾਜ਼ਮ ਏਕਤਾ ਨੂੰ ਹੋਰ ਮਜ਼ਬੂਤ ਕਰਨ ਲਈ, ਕਾਰਪੋਰੇਟ ਪੱਖੀ ਨੀਤੀਆਂ ਦਾ ਵਿਰੋਧ ਅਤੇ ਨਿੱਜੀਕਰਨ ਨੂੰ ਖ਼ਤਮ ਕਰਨ ਲਈ ਸਾਂਝੇ ਸੰਘਰਸ਼ਾਂ ਦੀ ਲੋੜ ਹੈ। ਸਟੇਜ ਤੋਂ ਜਗਮੀਤ ਸਿੰਘ ਕਲਾੜ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਜਸਵਿੰਦਰ ਸਿੰਘ ਟੀ.ਐਸ.ਯੂ., ਹਰਜਿੰਦਰ ਸਿੰਘ ਮਜ਼ਦੂਰ ਆਗੂ, ਰਜਿੰਦਰ ਕੁਮਾਰ, ਦਲਜੀਤ ਸਿੰਘ ਸਮਰਾਲਾ, ਮਾਸਟਰ ਕੁਲਵੰਤ ਸਿੰਘ ਤਰਕ, ਕੁਲਦੀਪ ਸਿੰਘ ਬੁੱਢੇਵਾਲ, ਸੁਸ਼ੀਲ ਕੁਮਾਰ, ਦਲਜੀਤ ਸਿੰਘ, ਜਸਵੰਤ ਸਿੰਘ ਜੀਰਖ, ਗੁਰ ਬਖਸ਼ੀਸ਼ ਸਿੰਘ, ਅਸ਼ੋਕ ਕੁਮਾਰ, ਸੰਦੀਪ ਭੰਬਲ, ਹਰਦੀਪ ਸਿੰਘ ਗਰੇਵਾਲ, ਰਜਿੰਦਰ ਸਿੰਘ, ਦੀਪਕ ਕੁਮਾਰ, ਚੰਦ ਸਿੰਘ ਰਸੂਲੜਾ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ, ਹਰਬੰਤ ਸਿੰਘ ਮਾਂਗਟ, ਜੁਗਿੰਦਰ ਸਿੰਘ ਆਜ਼ਾਦ, ਤਰਸੇਮ ਲਾਲ ਨੇ ਸੰਬੋਧਨ ਕੀਤਾ ਤੇ ਸਟੇਜ ਦੀ ਕਾਰਵਾਈ ਬਲਵੰਤ ਸਿੰਘ ਘੁਡਾਣੀ ਨੇ ਨਿਭਾਈ।