06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਿਵਲ ਲਾਈਨਜ਼ ਸਥਿਤ ਨਿੱਜੀ ਹਸਪਤਾਲ ’ ਚ ਗਰਭਵਤੀ ਮਹਿਲਾ ਅਤੇ ਬੱਚੇ ਦੀ ਜਣੇਪੇ ਦੌਰਾਨ ਹੋਈ ਮੌਤ

ਲੁਧਿਆਣਾ, 5 ਸਤੰਬਰ (ਡਾ. ਤਰਲੋਚਨ ਸਿੰਘ)-ਸਿਵਲ ਲਾਈਨ ਸਥਿਤ ਇਕ ਨਿੱਜੀ ਹਸਪਤਾਲ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਗਰਭਵਤੀ ਮਹਿਲਾ ਅਤੇ ਬੱਚੇ ਦੀ ਜਣੇਪੇ ਦੌਰਾਨ ਮੌਤ ਹੋ ਗਈ।

ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਡਾ. ਤਰਲੋਚਨ ਸਿੰਘ)-ਸਿਵਲ ਲਾਈਨ ਸਥਿਤ ਇਕ ਨਿੱਜੀ ਹਸਪਤਾਲ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਗਰਭਵਤੀ ਮਹਿਲਾ ਅਤੇ ਬੱਚੇ ਦੀ ਜਣੇਪੇ ਦੌਰਾਨ ਮੌਤ ਹੋ ਗਈ। ਔਰਤ ਦੀ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਿੱਧੇ ਤੌਰ ’ਤੇ ਮੌਤ ਲਈ ਹਸਪਤਾਲ ਦੇ ਡਾਕਟਰ ਅਤੇ ਸਟਾਫ਼ ਨੂੰ ਜ਼ਿੰਮੇਵਾਰ ਠਹਿਰਾਇਆ। ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਹਿਲਾ ਨੂੰ ਗਰਭਵਤੀ ਹੋਣ ਕਾਰਨ ਜਣੇਪੇ ਲਈ ਉਕਤ ਹਸਪਤਾਲ ਵਿਚ ਲਿਆਂਦਾ ਗਿਆ ਸੀ, ਜਿੱਥੇ ਕਿ ਡਾਕਟਰਾਂ ਨੇ ਉਸ ਦਾ ਅਪ੍ਰੇਸ਼ਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜਣੇਪੇ ਤੋਂ ਪਹਿਲਾਂ ਮਹਿਲਾ ਦੀਆਂ ਸਾਰੀਆਂ ਰਿਪੋਰਟਾਂ ਸਹੀ ਸਨ ਅਤੇ ਕੋਈ ਵੀ ਸਮੱਸਿਆ ਨਹੀਂ ਸੀ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਅਣਗਹਿਲੀ ਕਾਰਨ ਅਪ੍ਰੇਸ਼ਨ ਸਮੇਂ ਜੱਚਾ ਅਤੇ ਬੱਚਾ ਦੋਵਾਂ ਦੀ ਮੌਤ ਹੋ ਗਈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਸਪਤਾਲ ਦੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਬਾਬਾ ਈਸ਼ਰ ਸਿੰਘ (ਨ) ਸੀ.ਸੈੰ. ਪਬਲਿਕ ਤੇ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸੰਤ ਅਮਰੀਕ ਸਿੰਘ ਪਟਿਆਲਾ ਨੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਵਾਂ ’ ਤੇ ਸਵਾਗਤ ਕਰਨ ਵਾਲੀਆਂ ਸੰਗਤਾਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।