06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦਿਨ-ਬ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਗਰੇਵਾਲ

ਭਾਮੀਆਂ ਕਲਾਂ/ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)-ਦਿਨ-ਬ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਬੂਟੇ ਲਗਾਉਣ ਨਾਲ ਜਿੱਥੇ ਸਾਡਾ ਚੌਗਿਰਦਾ ਹਰਿਆ ਭਰਿਆ ਰਹਿੰਦਾ ਹੈ, ਉਥੇ ਹੀ ਮਨੁੱਖ ਬਿਮਾਰੀਆਂ ਤੋਂ ਵੀ ਬਚਿਆ ਰਹਿੰਦਾ ਹੈ। ਇਹ ਪ੍ਰਗਟਾਵਾ ਪਿੰਡ ਨੂਰਵਾਲਾ ਦੇ ਸਾਬਕਾ ਸਰਪੰਚ ਅਤੇ ਸਮਾਜ ਸੇਵੀ ਸੁਰਜੀਤ ਸਿੰਘ ਗਰੇਵਾਲ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 06-09-2026
ਭਾਮੀਆਂ ਕਲਾਂ/ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)-ਦਿਨ-ਬ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ, ਬੂਟੇ ਲਗਾਉਣ ਨਾਲ ਜਿੱਥੇ ਸਾਡਾ ਚੌਗਿਰਦਾ ਹਰਿਆ ਭਰਿਆ ਰਹਿੰਦਾ ਹੈ, ਉਥੇ ਹੀ ਮਨੁੱਖ ਬਿਮਾਰੀਆਂ ਤੋਂ ਵੀ ਬਚਿਆ ਰਹਿੰਦਾ ਹੈ। ਇਹ ਪ੍ਰਗਟਾਵਾ ਪਿੰਡ ਨੂਰਵਾਲਾ ਦੇ ਸਾਬਕਾ ਸਰਪੰਚ ਅਤੇ ਸਮਾਜ ਸੇਵੀ ਸੁਰਜੀਤ ਸਿੰਘ ਗਰੇਵਾਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿਚ ਲਗਾਏ ਗਏ ਪੌਦੇ ਜਲਦ ਹੀ ਵੱਧ ਫੁੱਲ ਜਾਂਦੇ ਹਨ, ਇਸ ਲਈ ਜਿੱਥੇ ਸਾਨੂੰ ਆਪਣੇ ਪੱਧਰ ’ਤੇ ਪੌਦੇ ਲਗਾਉਣੇ ਚਾਹੀਦੇ ਹਨ, ਉਥੇ ਹੀ ਹੋਰਨਾਂ ਨੂੰ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਜਾਗਰੂਕ ਕਰਨਾ ਚਾਹੀਦਾ ਹੈ। ਸਮਾਜ ਸੇਵੀ ਗਰੇਵਾਲ ਨੇ ਕਿਹਾ ਕਿ ਜੇਕਰ ਅੱਜ ਵੀ ਅਸੀਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਹੰਭਲਾ ਨਹੀਂ ਮਾਰਦੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਵੀ ਮੁਆਫ਼ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਅੱਜ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਨੇ ਸਾਨੂੰ ਆਪਣੀ ਜਕੜ ਵਿਚ ਲੈ ਲਿਆ ਹੈ, ਜੇਕਰ ਅਸੀਂ ਬਿਮਾਰੀਆਂ ਤੋਂ ਬਚੇ ਰਹਿਣਾ ਚਾਹੁੰਦੇ ਹਾਂ ਤਾਂ ਵੱਧ ਤੋਂ ਵੱਧ ਪੌਦੇ ਲਗਾਉਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਆਪਣੇ ਆਸਪਾਸ ਵੀ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕੇ।
ਪਿਛਲੀ ਖ਼ਬਰ ਸ਼ਹਿਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਾਲੀ ਦਲ ਨੇ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਆਧੁਨਿਕ ਰੋਬੋਟਿਕ ਤਕਨੀਕ ਨਾਲ ਗੋਡਿਆਂ ਦੇ ਦਰਦ ਦਾ ਇਲਾਜ ਹੋਇਆ ਆਸਾਨ - ਡਾ . ਪਾਸੀ ਸਰਜਰੀ ਤੋਂ ਪਹਿਲਾਂ ਮਰੀਜ਼ ਦੀ ਪੂਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।