ਸ਼ੱਕੀ ਹਾਲਾਤ ’ ਚ ਲੜਕੀ ਵਲੋਂ ਖ਼ੁਦਕੁਸ਼ੀ
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਹੁਸੈਨਪੁਰਾ ਵਿਚ ਇਕ ਨੌਜਵਾਨ ਲੜਕੀ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਮ੍ਰਿਤਕ ਲੜਕੀ ਦੀ ਸ਼ਨਾਖਤ ਸਾਧਨਾ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 21 ਸਾਲ ਦੇ ਕਰੀਬ ਸੀ, ਮੂਲ ਰੂਪ ਵਿਚ ਉਹ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ ਅਤੇ ਇੱਥੇ ਆਪਣੀ ਭੈਣ ਨਾਲ ਕਿਰਾਏ ਦੇ ਕਮਰੇ ਵਿਚ ਰਹਿ ਰਹੀ ਸੀ।
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਹੁਸੈਨਪੁਰਾ ਵਿਚ ਇਕ ਨੌਜਵਾਨ ਲੜਕੀ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਮ੍ਰਿਤਕ ਲੜਕੀ ਦੀ ਸ਼ਨਾਖਤ ਸਾਧਨਾ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 21 ਸਾਲ ਦੇ ਕਰੀਬ ਸੀ, ਮੂਲ ਰੂਪ ਵਿਚ ਉਹ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ ਅਤੇ ਇੱਥੇ ਆਪਣੀ ਭੈਣ ਨਾਲ ਕਿਰਾਏ ਦੇ ਕਮਰੇ ਵਿਚ ਰਹਿ ਰਹੀ ਸੀ। ਸਾਧਨਾ ਦੋ ਤਿੰਨ ਮਹੀਨੇ ਪਹਿਲਾਂ ਹੀ ਇੱਥੇ ਸਿਲਾਈ ਕਢਾਈ ਦਾ ਕੰਮ ਸਿੱਖਣ ਲਈ ਆਈ ਸੀ। ਅੱਜ ਸਵੇਰੇ ਉਸ ਨੇ ਆਪਣੇ ਕਮਰੇ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਨੇ ਇਸ ਸਬੰਧੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉੱਤਰ ਪ੍ਰਦੇਸ਼ ਵਿਚ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।