08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜੀ . ਏ . ਡੀ . ਅਕੈਡਮੀ ਲਾਦੀਆਂ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਅਧਿਆਪਕ ਦਿਵਸ

ਲਾਡੋਵਾਲ, 7 ਸਤੰਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪਿੰਡ ਲਾਦੀਆਂ ਖ਼ੁਰਦ ਵਿਖੇ ਜੀ. ਏ.

ਅਜੀਤ ਡੈਸਕ 08-09-2026
ਲਾਡੋਵਾਲ, 7 ਸਤੰਬਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪਿੰਡ ਲਾਦੀਆਂ ਖ਼ੁਰਦ ਵਿਖੇ ਜੀ.ਏ.ਡੀ. ਅਕੈਡਮੀ ਵਿਚ ਅਧਿਆਪਕਾਂ ਦੀ ਸਮਰਪਣ ਭਾਵਨਾ, ਵਚਨਬੱਧਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਅਧਿਆਪਕ ਦਿਵਸ ਸ਼ਾਨੋ ਸ਼ੌਕਤ, ਬੜੇ ਉਤਸ਼ਾਹ, ਗਰਮਜੋਸ਼ੀ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਅਤੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਬਹੁਤ ਹੀ ਸ਼ਾਨਦਾਰ ਨਾਚ ਪੇਸ਼ਕਾਰੀਆਂ ਅਤੇ ਹੋਰ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ, ਜਿਨ੍ਹਾਂ ਦੀ ਹਾਜ਼ਰੀਨ ਵਲੋਂ ਖੂਬ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਮਜ਼ਬੂਤ ਅਤੇ ਪਿਆਰ ਭਰੇ ਰਿਸ਼ਤੇ ਦੀ ਸੁੰਦਰ ਝਲਕ ਪੇਸ਼ ਕੀਤੀ ਗਈ ਅਤੇ ਸਕੂਲ ਕੈਂਪਸ ਵਿਚ ਖ਼ੁਸ਼ੀ, ਉਤਸ਼ਾਹ ਅਤੇ ਯਾਦਗਾਰ ਮਾਹੌਲ ਸਿਰਜਿਆ ਗਿਆ। ਐਮ.ਡੀ. ਹਰਗੁਲਾਬ ਸਿੰਘ ਅਤੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੂਹ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਨਿੱਘੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਸ਼ੁੱਭ ਮੌਕੇ ਪ੍ਰਿੰਸੀਪਲ ਸੁਨੀਤਾ ਕੁਮਾਰੀ ਨੇ ਵੀ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਦਿਲੋਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਵਚਨਬੱਧਤਾ, ਹਮਦਰਦੀ ਅਤੇ ਉਤਮਤਾ ਦੀ ਭਾਵਨਾ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ ਗਿਆ, ਕਿਉਂਕਿ ਅਧਿਆਪਕ ਅਤੇ ਵਿਦਿਆਰਥੀ ਦਾ ਆਪਸ ਵਿਚ ਗੁਰੂ ਚੇਲੇ ਦਾ ਬਹੁਤ ਹੀ ਗੂੜ੍ਹਾ ਸਬੰਧ ਹੈ। ਜਦਕਿ ਸਮਾਗਮ ਦਾ ਸਮਾਪਨ ਖ਼ੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ਵਿਚ ਹੋਇਆ।
ਪਿਛਲੀ ਖ਼ਬਰ ਸ੍ਰੀ ਮਾਂ ਬੰਗਲਾਮੁਖੀ ਧਾਮ ਵਿਖੇ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਇਸਾਈ ਭਾਈਚਾਰੇ ਵਲੋਂ ਚੇਅਰਮੈਨ ਡੈਨੀਅਲ ਭੱਟੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।