09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੈਂਗਵਾਰ ਕਾਰਨ ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿਚ ਗੋਲੀ ਚੱਲਣ ਨਾਲ ਇਕ ਜ਼ਖਮੀ ਛਾਉਣੀ ਮੁਹੱਲਾ ਵਿਚ ਹੋਈ ਵਾਰਦਾਤ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ਵਿਚ ਅੱਜ ਦੁਪਹਿਰ ਗੈਂਗਵਾਰ ਕਾਰਨ ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿਚ ਗੋਲੀ ਚੱਲਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਦਿਨ-ਦਿਹਾੜੇ ਹੋਈ ਇਸ ਘਟਨਾ ਕਾਰਨ ਸ਼ਹਿਰ ਦੇ ਭੀੜ ਵਾਲੇ ਇਲਾਕੇ ਛਾਉਣੀ ਮਹੱਲਾ ਵਿਚ ਲੋਕਾਂ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਹਮਲਾਵਰਾਂ ਵਲੋਂ ਕੀਤੀ ਕਾਰ ਦੀ ਭੰਨ ਤੋੜ ਦਾ ਦ੍ਰਿਸ਼। ਅਜੀਤ ਤਸਵੀਰ 09-09-2026
ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ਵਿਚ ਅੱਜ ਦੁਪਹਿਰ ਗੈਂਗਵਾਰ ਕਾਰਨ ਦੋ ਧੜਿਆਂ ਵਿਚਾਲੇ ਹੋਈ ਲੜਾਈ ਵਿਚ ਗੋਲੀ ਚੱਲਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਦਿਨ-ਦਿਹਾੜੇ ਹੋਈ ਇਸ ਘਟਨਾ ਕਾਰਨ ਸ਼ਹਿਰ ਦੇ ਭੀੜ ਵਾਲੇ ਇਲਾਕੇ ਛਾਉਣੀ ਮਹੱਲਾ ਵਿਚ ਲੋਕਾਂ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੜਾਈ ਦੌਰਾਨ ਕਈ ਰੋਂਦ ਗੋਲੀਆਂ ਚੱਲਣ ਦੀ ਸੂਚਨਾ ਹੈ ਅਤੇ ਹਮਲਾਵਰਾਂ ਵਲੋਂ ਇਕ ਕਾਰ ਦੀ ਵੀ ਭੰਨ ਤੋੜ ਕੀਤੀ ਗਈ ਹੈ। ਘਟਨਾ ਅੱਜ ਦੁਪਹਿਰ 2.00 ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਗੈਂਗਵਾਰ ਕਾਰਨ ਨੌਜਵਾਨਾਂ ਦੇ ਦੋ ਗੁੱਟ ਆਪਸ ਵਿਚ ਭਿੜ ਗਏ। ਇਹਨਾਂ ਨੌਜਵਾਨਾਂ ਨੇ ਪਹਿਲਾਂ ਹੀ ਛਾਉਣੀ ਮਹੱਲਾ ਦੇ ਪਿੱਪਲ ਚੌਕ ਵਿਚ ਸਮਾਂ ਮਿਥਿਆ ਹੋਇਆ ਸੀ। ਦੇਖਦੇ ਹੀ ਦੇਖਦੇ ਇਹਨਾਂ ਦੋਵਾਂ ਗੁੱਟਾਂ ਵਿਚਾਲੇ ਜ਼ਬਰਦਸਤ ਲੜਾਈ ਸ਼ੁਰੂ ਹੋ ਗਈ। ਲੜਾਈ ਦੌਰਾਨ ਨੌਜਵਾਨਾਂ ਵਲੋਂ ਕਈ ਰੋਂਦ ਗੋਲੀਆਂ ਚਲਾਈਆਂ ਗਈਆਂ, ਜਿਸ ਦੇ ਸਿੱਟੇ ਵਜੋਂ ਆਕਾਸ਼ ਨਾਮੀ ਨੌਜਵਾਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਦਿਆਨੰਦ ਹਸਪਤਾਲ ਲਿਆਂਦਾ ਗਿਆ। ਗੋਲੀ ਚੱਲਣ ਦੀ ਘਟਨਾ ਕਾਰਨ ਇਲਾਕੇ ਵਿਚ ਭਗਦੜ ਮੱਚ ਗਈ ਅਤੇ ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਹੀ ਛੱਡ ਕੇ ਉਥੋਂ ਚਲੇ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਏ.ਸੀ.ਪੀ. ਅਨਿਲ ਭਨੋਟ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਉਨ੍ਹਾਂ ਨੇ ਜ਼ਿਆਦਾ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਵਾਰਦਾਤ ਨੂੰ ਨੌਜਵਾਨਾਂ ਦੀ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਏ.ਸੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿਚ ਸ਼ਾਮਿਲ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਅਤੇ ਜ਼ਖਮੀ ਹੋਏ ਨੌਜਵਾਨ ਦੇ ਬਿਆਨ ਵੀ ਕਲਮ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਾਰਦਾਤ ਵਿਚ ਸ਼ਾਮਿਲ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਚੌਕੀ ਇੰਚਾਰਜ 40 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਮੁਲਾਜ਼ਮ ਫਰੰਟ ਅਤੇ ਪੈਨਸ਼ਨਰ ਯੂਨੀਅਨ ਕਮੇਟੀ ਦੇ ਸੱਦੇ ’ ਤੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।