09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਧਾਨ ਸਭਾ ਹਲਕਾ ਉੱਤਰੀ ਤੋਂ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਅਕਾਲੀ ਦਲ ਦਾ ਫੜਿਆ ਪੱਲਾ

ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਵਿਧਾਨ ਸਭਾ ਹਲਕਾ ਉੱਤਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਆਰ.. ਡੀ.

ਅਜੀਤ ਡੈਸਕ 09-09-2026
ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਵਿਧਾਨ ਸਭਾ ਹਲਕਾ ਉੱਤਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਆਰ..ਡੀ. ਸ਼ਰਮਾ ਦੀ ਪ੍ਰੇਰਨਾ ਸਦਕਾ ਨੌਜਵਾਨ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਜੀ ਆਇਆਂ ਆਖਿਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਹਲਕਾ ਇੰਚਾਰਜ ਆਰ. ਡੀ. ਸ਼ਰਮਾ ਨੇ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਜ਼ਰੂਰ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਸੂਬੇ ਵਿਚ ਲੰਬੇ ਸਮੇਂ ਤੋਂ ਸੂਬੇ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਹੀ ਲੋਕ ਭਲਾਈ ਲਈ ਕੰਮ ਕੀਤੇ ਹਨ। ਜਦ ਕਿ ਦੂਜੀਆਂ ਪਾਰਟੀਆਂ ਨੇ ਦਾਅਵੇ ਕਰਨ ਸਮੇਤ ਗਰੰਟੀਆਂ ਤਾਂ ਦਿੱਤੀਆਂ ਪ੍ਰੰਤੂ ਪੰਜਾਬ ਦਾ ਭਲਾ ਕਿਸੇ ਨੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗੱਲਾਂ ਵਿਚ ਆ ਕੇ ਉਹ ਪਿਛਲੇ ਕਾਫੀ ਸਮੇਂ ਤੋਂ ਵਿਧਾਨ ਸਭਾ ਹਲਕਾ ਉੱਤਰੀ ਦੇ ਵਿਧਾਇਕ ਨਾਲ ਜੁੜੇ ਹੋਏ ਸਨ, ਪਰੰਤੂ ਆਪ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ਭਰ ਵਿਚ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਅਤੇ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਾਲ ਜੁੜਨ ਦਾ ਫੈਸਲਾ ਲਿਆ ਹੈ।
ਪਿਛਲੀ ਖ਼ਬਰ ਮਾਲਕਾਂ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੀਆਂ ਜਿੰਮ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਮਾਤਾ ਸੁਲੱਖਣੀ ਜੀ ਦੀ ਯਾਦ ਵਿਚ ਸਜੇ ਧਾਰਮਿਕ ਦੀਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।